ਖੇਤਰੀ ਪ੍ਰਤੀਨਿਧ
ਬਟਾਲਾ, 15 ਦਸੰਬਰ
ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਵੱਲੋਂ ਪਿਛਲੇ 28 ਸਾਲਾਂ ਤੋਂ ਪਿੰਡ ਕੋਟਲਾ ਸ਼ਾਹੀਆ ਦੇ ਖੇਡ ਮੈਦਾਨ ਵਿੱਚ ਕਰਵਾਈਆਂ ਜਾਂਦੀਆਂ ‘ਕਮਲਜੀਤ ਖੇਡਾਂ’ ਇਸ ਸਾਲ ਵੀ ਨਹੀਂ ਕਰਵਾਈਆਂ ਜਾਣਗੀਆਂ। ਇਸ ਸਬੰਧੀ ਐਸੋਸੀਏਸ਼ਨ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿੱਚ ਕੋਵਿਡ-19 ਦੇ ਹਾਲਾਤ ਅਤੇ ਸਰਕਾਰੀ ਪਾਬੰਦੀਆਂ ਦੇ ਮੱਦੇਨਜ਼ਰ ਇਸ ਸਾਲ ਵੀ ਖੇਡਾਂ ਨਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਖਿਡਾਰੀ ਦੇਸ਼ ਦਾ ਵਿਸ਼ੇਸ਼ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਕੀਤਾ ਜਾ ਸਕਦਾ।