ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜੰਗ ਤੇ ਅਤਿਵਾਦ ਵਿਰੁੱਧ ਮੋਮਬੱਤੀਆਂ ਜਗਾਉਣ ਦਾ ਫ਼ੈਸਲਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਚੰਗੇ ਸਬੰਧਾਂ ਦੀਆਂ ਮੁਦੱਈ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਹਰ ਸਾਲ 14 ਅਗਸਤ ਨੂੰ ਕਰਵਾਏ ਜਾਣ ਵਾਲੇ ਹਿੰਦ-ਪਾਕਿ ਸੰਮੇਲਨ ਦੌਰਾਨ ਇਸ ਵਾਰ ‘ਭਾਰਤ ਅਤੇ ਪਾਕਿਸਤਾਨ’ ਦੇ ਸਬੰਧਾਂ ਦੀ...
Advertisement
ਭਾਰਤ ਅਤੇ ਪਾਕਿਸਤਾਨ ਵਿਚਾਲੇ ਚੰਗੇ ਸਬੰਧਾਂ ਦੀਆਂ ਮੁਦੱਈ ਜਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕਾਦਮੀ, ਸਾਫਮਾ ਤੇ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਹਰ ਸਾਲ 14 ਅਗਸਤ ਨੂੰ ਕਰਵਾਏ ਜਾਣ ਵਾਲੇ ਹਿੰਦ-ਪਾਕਿ ਸੰਮੇਲਨ ਦੌਰਾਨ ਇਸ ਵਾਰ ‘ਭਾਰਤ ਅਤੇ ਪਾਕਿਸਤਾਨ’ ਦੇ ਸਬੰਧਾਂ ਦੀ ਮੌਜੂਦਾ ਸਥਿਤੀ ਸਬੰਧੀ ਖ਼ਾਲਸਾ ਕਾਲਜ ਵਿੱਚ ਸੈਮੀਨਾਰ ਹੋਵੇਗਾ। ਇਸ ਤੋਂ ਇਲਾਵਾ ਅਮਨ ਤੇ ਦੋਸਤੀ ਦੇ ਹੱਕ ਵਿਚ ਅਤੇ ਜੰਗ ਤੇ ਅਤਿਵਾਦ ਵਿਰੁੱਧ 14-15 ਅਗਸਤ ਦੀ ਦਰਮਿਆਨੀ ਰਾਤ ਨੂੰ ਮੋਮਬੱਤੀਆਂ ਜਗਾਈਆਂ ਜਾਣਗੀਆਂ।

ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਕਿਹਾ ਕਿ ਇਸ ਸਾਲ ਇਹ 30ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ ਕੀਤਾ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਅਹਿਮ ਸ਼ਖ਼ਸੀਅਤਾਂ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਸ਼ਾਂਤੀ ਪ੍ਰੇਮੀ ਸ਼ਾਮਲ ਹੋਣਗੇ।

Advertisement

ਹਿੰਦ-ਪਾਕਿ ਦੋਸਤੀ ਮੰਚ ਦੇ ਜਨਰਲ ਸਕੱਤਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਇਹ ਜਥੇਬੰਦੀਆਂ ਦੋਵਾਂ ਦੇਸ਼ਾਂ ਦੇ ਦਰਮਿਆਨ ਬਿਹਤਰ ਰਿਸ਼ਤੇ ਚਾਹੁੰਦੀਆਂ ਹਨ। ਫੋਕਲੋਰ ਰਿਸਰਚ ਅਕਾਦਮੀ ਦੇ ਚੇਅਰਮੈਨ ਸ੍ਰੀ ਸੁਰਜੀਤ ਜੱਜ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਜਥੇਬੰਦੀਆਂ ਅਮਨ ਤੇ ਦੋਸਤੀ ਲਈ ਅਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਵਪਾਰ ਤੇ ਲੋਕਾਂ ਦੀ ਆਵਾਜਾਈ ਲਈ ਸਰਹੱਦਾਂ ਖੋਲ੍ਹਣ ਦੀ ਮੰਗ ਕਰਦੀਆਂ ਆ ਰਹੀਆਂ ਹਨ।

ਇਸ ਦੌਰਾਨ ਵਿਰਸਾ ਵਿਹਾਰ ਅੰਮ੍ਰਿਤਸਰ ਵਿੱਚ ਮੀਟਿੰਗ ਦੌਰਾਨ ਕਿਸਾਨ, ਮੁਲਾਜ਼ਮ ਜਥੇਬੰਦੀਆਂ ਅਤੇ ਸ਼ਾਂਤੀ ਪ੍ਰੇਮੀਆਂ ਨੂੰ ਵੱਡੀ ਪੱਧਰ ’ਤੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਫ਼ੈਸਲਾ ਕੀਤਾ।

 

 

Advertisement