ਪੱਤਰ ਪ੍ਰੇਰਕ
ਮਾਨਸਰ, 27 ਜੁਲਾਈ
ਇੱਥੇ ਦਾਣਾ ਮੰਡੀ ਭੰਗਾਲਾ ’ਚ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਠਾਕੁਰ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਰੇਲ ਰੋਕੋ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਵਿਉਂਤਬੰਦੀ ਕੀਤੀ ਗਈ। ਮੀਟਿੰਗ ਵਿੱਚ ਪੱਗੜੀ ਸੰਭਾਲ ਜੱਟਾ ਲਹਿਰ, ਜਮਹੂਰੀ ਕਿਸਾਨ ਸਭਾ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਭਾਈ ਘਨ੍ਹੱਈਆ ਸੇਵਾ ਸੁਸਾਇਟੀ ਸ਼ਾਮਲ ਹੋਈਆਂ। ਆਗੂਆਂ ਨੇ ਕਿਹਾ ਕਿ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਦੀ ਗਾਰੰਟੀ, ਲਖੀਮਪੁਰ ਖੀਰੀ ਕਤਲ ਕਾਂਡ ਦੇ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੇ ਸਜ਼ਾਵਾਂ, ਕਿਸਾਨਾਂ ’ਤੇ ਦਰਜ ਕੇਸਾਂ ਦੀ ਵਾਪਸੀ, ਆਦਿ ਮਸਲਿਆਂ ਤੇ ਮੰਗਾਂ ਦਾ ਹੱਲ ਇੱਕਮੁੱਠ ਹੋ ਕੇ ਸੰਘਰਸ਼ ਹੈ। ਉਨ੍ਹਾਂ 31 ਜੁਲਾਈ ਦੇ ਰੇਲ ਰੋਕੋ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਨੂੰ ਰੇਲਵੇ ਸਟੇਸ਼ਨ ਭੰਗਾਲਾ ’ਤੇ ਸਵੇਰੇ 11 ਤੋਂ ਵਜੇ ਤੋਂ ਚਾਰ ਘੰਟਿਆਂ ਦੇ ਬੰਦ ’ਚ ਪਹੰੁਚਣ ਦੀ ਅਪੀਲ ਕੀਤੀ।