ਵਿਧਾਇਕ ਸਿੱਕੀ ਵੱਲੋਂ ਪਲਟੂਨ ਪੁਲ ਲੋਕਾਂ ਨੂੰ ਸਮਰਪਿਤ

ਵਿਧਾਇਕ ਸਿੱਕੀ ਵੱਲੋਂ ਪਲਟੂਨ ਪੁਲ ਲੋਕਾਂ ਨੂੰ ਸਮਰਪਿਤ

ਪਲਟੂਨ ਪੁਲ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਰਮਨਜੀਤ ਸਿੰਘ ਸਿੱਕੀ।

ਜਤਿੰਦਰ ਸਿੰਘ ਬਾਵਾ /ਤੇਜਿੰਦਰ ਸਿੰਘ ਖ਼ਾਲਸਾ

ਸ੍ਰੀ ਗੋਇੰਦਵਾਲ ਸਾਹਿਬ/ ਚੌਹਲਾ ਸਾਹਿਬ, 2 ਦਸੰਬਰ

ਖਡੂਰ ਸਾਹਿਬ ਹਲਕੇ ਦੇ ਪਿੰਡ ਘੜਕਾ ਵਿੱਚ ਬਿਆਸ ਦਰਿਆ ’ਤੇ ਕਰੋੜਾਂ ਦੀ ਲਾਗਤ ਨਾਲ ਬਣਾਏ ਗਏ ਪਲਟੂਨ ਪੁਲ ਦਾ ਅੱਜ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਪੁਲ ਨੂੰ ਆਮ ਲੋਕਾਂ ਦੀ ਵਰਤੋਂ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਮੌਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਗੱਡੀਆਂ ਦੇ ਕਾਫਲੇ ਸਮੇਤ ਪੁਲ ਉੱਤੋਂ ਦੀ ਸੁਲਤਾਨਪੁਰ ਲੋਧੀ ਪਹੁੰਚੇ। ਇੱਥੇ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪੁਲ ਨਾਲ ਮਿਲਣ ਵਾਲੀ ਰਾਹਤ ਦੀ ਕਿਸਾਨਾਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਰਮਨਜੀਤ ਸਿੰਘ ਸਿੱਕੀ ਨੇ ਦੱਸਿਆ ਕਿ ਬਿਆਸ ਦਰਿਆ ਦੇ ਨਾਲ ਖਡੂਰ ਸਾਹਿਬ ਹਲਕੇ ਦੇ ਘੜਕਾ, ਚੰਬਾ ਕਲਾਂ, ਕਰਮੂਵਾਲਾ, ਮੁੰਡਾਪਿੰਡ, ਧੁੰਨ ਢਾਏਵਾਲਾ ਆਦਿ ਪਿੰਡ ਲੱਗਦੇ ਹਨ। ਉਨ੍ਹਾਂ ਦੱਸਿਆ ਕਿ ਇਕੱਲੇ ਘੜਕਾ ਪਿੰਡ ਦੀ 1700 ਏਕੜ ਜ਼ਮੀਨ ਬਿਆਸ ਦੇ ਦਰਿਆ ਦੇ ਪਾਰ ਹੈ। ਜਿੱਥੇ ਖੇਤੀ ਕਰਨ ਲਈ ਕਿਸਾਨਾਂ ਨੂੰ ਬੇੜੀ ਦਾ ਸਹਾਰਾ ਲੈ ਕੇ ਪਾਰ ਜਾਣਾ ਪੈਂਦਾ ਸੀ। ਇਸ ਦੌਰਾਨ ਜਿੱਥੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਸੀ ਉੱਥੇ ਹੀ ਕਿਸਾਨਾਂ ਨੂੰ ਭਾਰੀ ਮੁਸ਼ਕਲ ਵੀ ਆਉਂਦੀ ਸੀ। ਸ੍ਰੀ ਸਿੱਕੀ ਨੇ ਕਿਹਾ ਕਿ ਕਈ ਸਰਕਾਰਾਂ ਪੰਜਾਬ ਵਿਚ ਬਣੀਆਂ ਪਰ ਕਿਸੇ ਨੇ ਕਿਸਾਨਾਂ ਦੀ ਮੁਸ਼ਕਲ ਨੂੰ ਨਹੀਂ ਸਮਝਿਆ ਪਰ ਪੰਜਾਬ ਦੀ ਕਾਂਗਰਸ ਸਰਕਾਰ ਨੇ ਕਰੋੜਾਂ ਰੁਪਏ ਦੀ ਲਾਗਤ ਨਾਲ ਇਥੇ ਪਲਟੂਨ ਪੁਲ ਤਿਆਰ ਕਰਵਾ ਕੇ ਹਜ਼ਾਰਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਰੀਬ ਇਕ ਕਿੱਲੋਮੀਟਰ ਲੰਮਾ ਇਹ ਪੁਲ ਦਰਿਆ ਕਿਨਾਰੇ ਖੇਤੀ ਕਰਨ ਵਾਲੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਇਸ ਦੇ ਉਦਘਾਟਨੀ ਸਮਾਗਮ ਤੋਂ ਪਹਿਲਾਂ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੱਡੀਆਂ ਦਾ ਕਾਫਲਾ ਰਵਾਨਾ ਹੋਇਆ ਅਤੇ ਪੁਲ ਦੇ ਉਦਘਾਟਨ ਉਪਰੰਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿੱਚ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।

ਕਰੋੜਾਂ ਦੇ ਦਾਅਵੇ ਝੂਠ ਦਾ ਪੁਲੰਦਾ: ‘ਆਪ’

ਹਲਕਾ ਖਡੂਰ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਆਗੂ ਸੇਵਕਪਾਲ ਸਿੰਘ ਨੇ ਕਿਹਾ ਕਿ ਵਿਧਾਇਕ ਸਿੱਕੀ ਵੱਲੋਂ ਪਲਟੂਨ ਪੁਲ ’ਤੇ ਕਰੋੜਾਂ ਰੁਪਏ ਖਰਚਣ ਦਾ ਦਾਅਵਾ ਕੀਤਾ ਗਿਆ ਹੈ ਜੋ ਸਰਾਸਰ ਝੂਠ ਹੈ। ਉਨ੍ਹਾਂ ਕਿਹਾ ਕਿ ਪੁਲ ਉੱਤੇ ਲੱਖਾਂ ਰੁਪਏ ਖਰਚ ਕਰਕੇ ਕਰੋੜਾਂ ਰੁਪਏ ਦੇ ਖਰਚ ਦਾ ਦਾਅਵਾ ਕਰਨ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਅਸਲ ਵਿੱਚ ਪੁਲ ਬਣਾਉਣ ’ਤੇ ਕਿੰਨੇ ਪੈਸੇ ਖਰਚ ਹੋਏ ਹਨ। ਵਿਧਾਇਕ ਝੂਠ ਬੋਲ ਕੇ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਸੇਵਕਪਾਲ ਨੇ ਪੁਲ ਦੇ ਉਦਘਾਟਨ ’ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਵਿਧਾਇਕ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਭਾਵੇਂ ਦੇਰ ਨਾਲ ਹਲਕੇ ਵਿੱਚ ਦਿਖਾਈ ਦਿੱਤੇ ਪਰ ਲੋਕਾਂ ਨੂੰ ਦਿਖਾਈ ਤਾਂ ਦਿੱਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All