ਪੱਤਰ ਪ੍ਰੇਰਕ
ਰਈਆ, 3 ਅਕਤੂਬਰ
ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਮਾਂ ਬੋਲੀ ਨੂੰ ਸਮਰਪਿਤ ਕਵੀ ਦਰਬਾਰ ਗੋਲਡਨ ਪੈਲੇਸ, ਬਾਬਾ ਬਕਾਲਾ ਸਾਹਿਬ ਵਿੱਚ ਕਰਵਾਇਆ ਗਿਆ। ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਮੰਡਲ ਵਿੱਚ ਸੁਖਦੇਵ ਸਿੰਘ ਭੁੱਲਰ ਸੀਨੀਅਰ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਸਰਪ੍ਰਸਤ ਦਵਿੰਦਰ ਸਿੰਘ ਭੋਲਾ, ਸਟੇਟ ਐਵਾਰਡੀ ਗੁਰਨਾਮ ਕੌਰ ਚੀਮਾ, ਸੁਖਵੰਤ ਕੌਰ ਪ੍ਰਧਾਨ ਮਹਿਲਾ ਵਿੰਗ, ਬਾਬਾ ਬਕਾਲਾ ਸਾਹਿਤ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ ਆਦਿ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭਾ ਦੇ ਮੈਂਬਰ ਮਰਹੂਮ ਬਿਕਰਮਜੀਤ ਸਿੰਘ ਨਾਹਰ ਦੀ ਕਵਿਤਾਵਾਂ ਦੀ ਪਲੇਠੀ ਪੁਸਤਕ ‘ਰੂਹ ਦੀਆਂ ਗੱਲਾਂ’, ਜੋ ਕਿ ਉਨ੍ਹਾਂ ਦੇ ਭਰਾ ਕੁਲਦੀਪ ਸਿੰਘ ਨਾਹਰ ਨੇ ਸੰਪਾਦਿਤ ਕੀਤੀ ਹੈ, ਨੂੰ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਹਫ਼ਤਾਵਾਰੀ ਮੈਗਜ਼ੀਨ ‘ਕਾਵਿ ਸਾਂਝਾਂ’ ਦਾ 67ਵਾਂ ਅੰਕ ਵੀ ਲੋਕ ਅਰਪਿਤ ਕੀਤਾ ਗਿਆ। ਕਵੀ ਦਰਬਾਰ ’ਚ ਵੱਖ ਵੱਖ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।