DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delayed Flood Compensation: ਕਿਸਾਨਾਂ ਵੱਲੋਂ ਅੰਮ੍ਰਿਤਸਰ-ਅਜਨਾਲਾ ਮਾਰਗ ਜਾਮ

ਹਡ਼੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

  • fb
  • twitter
  • whatsapp
  • whatsapp
featured-img featured-img
ਅਜਨਾਲਾ-ਅੰਮ੍ਰਿਤਸਰ ਮੁੱਖ ਸੜਕ ਤੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਪਿਛਲੇ ਸਾਲ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਕਈ ਕਿਸਾਨਾਂ ਨੂੰ ਨਾ ਮਿਲਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਜਨਾਲਾ ਵੱਲੋਂ ਅੱਜ ਐੱਸ ਡੀ ਐੱਮ ਦਫ਼ਤਰ ਅਜਨਾਲਾ ਦੇ ਗੇਟ ਅੱਗੇ ਅੰਮ੍ਰਿਤਸਰ-ਅਜਨਾਲਾ ਮੁੱਖ ਮਾਰਗ ’ਤੇ ਧਰਨਾ ਲਾਇਆ ਗਿਆ। ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਨੇ ਕਿਹਾ ਕਿ ਹੜ੍ਹਾਂ ਨਾਲ ਤਬਾਹ ਹੋਈਆਂ ਫ਼ਸਲਾਂ, ਨੁਕਸਾਨੇ ਘਰਾਂ ਅਤੇ ਮਰੇ ਪਸ਼ੂਆਂ ਦਾ ਬਣਦਾ ਮੁਆਵਜ਼ਾ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪੀੜਤਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਦਾ, ਸੰਘਰਸ਼ ਕਿਸੇ ਨਾ ਕਿਸੇ ਰੂਪ ਵਿੱਚ ਜਾਰੀ ਰਹੇਗਾ। ਧਰਨੇ ਦੌਰਾਨ ਏ ਡੀ ਸੀ ਜਨਰਲ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ ਡੀ ਐੱਮ ਡਾ. ਚਰੁਮਿਤਾ, ਡੀ ਐੱਸ ਪੀ ਅਤੇ ਤਹਿਸੀਲਦਾਰ ਨੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਹੜ੍ਹ ਪੀੜਤਾਂ ਦੇ ਮੁਆਵਜ਼ੇ ਦੀ ਅਦਾਇਗੀ ਜਲਦ ਕਰ ਕੇ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।

ਕਿਸਾਨਾਂ ਦੇ ਜਾਮ ਕਾਰਨ ਆਮ ਲੋਕ ਅਤੇ ਰਾਹਗੀਰ ਪ੍ਰੇਸ਼ਾਨ

ਅਜਨਾਲਾ ਤੋਂ ਅੰਮ੍ਰਿਤਸਰ ਮੁੱਖ ਸੜਕ ਤੇ ਲੱਗੇ ਕਿਸਾਨਾਂ ਤੇ ਧਰਨੇ ਕਾਰਨ ਆਮ ਰਾਹਗੀਰ ਪ੍ਰੇਸ਼ਾਨ ਹੋਏ। ਰਾਹਗੀਰ ਬੱਸਾਂ, ਕਾਰਾਂ, ਸਕੂਟਰਾ ਤੇ ਮੋਟਰਸਾਈਕਲਾਂ ਰਾਹੀਂ ਪਿੰਡਾਂ ਵਿੱਚੋਂ ਅਤੇ ਛੋਟੇ ਕੱਚੇ ਰਸਤਿਆਂ ਤੋਂ ਲੰਘ ਕੇ ਆਪਣੀ ਮੰਜ਼ਿਲ ਤੈਅ ਕਰਦੇ ਦੇਖੇ ਗਏ। ਰਾਹਗੀਰ ਪਰਮ ਸੰਧੂ ਨੇ ਕਿਹਾ ਕਿ ਬੇਸ਼ੱਕ ਉਹ ਵੀ ਕਿਸਾਨ ਹਨ ਪਰ ਆਪਣੀਆਂ ਨਿਜੀ ਮੰਗਾਂ ਲਈ ਰਸਤੇ ਰੋਕ ਕੇ ਰਾਹਗੀਰਾਂ ਨੂੰ ਪ੍ਰੇਸ਼ਾਨ ਕਰਨਾ ਚੰਗੀ ਗੱਲ ਨਹੀਂ। ਉਹਨਾਂ ਕਿਹਾ ਕਿ ਸਾਰਿਆਂ ਨੂੰ ਆਪਣੇ ਹੱਕਾਂ ਦੀ ਖਾਤਰ ਸੰਘਰਸ਼ ਕਰਨ ਦਾ ਲੋਕਤੰਤਰੀ ਹੱਕ ਹੈ ਪਰ ਕਿਸਾਨਾਂ ਨੂੰ ਸੜਕ ਦਾ ਇੱਕ ਹਿੱਸਾ ਜਾਮ ਕਰ ਕੇ ਦੂਜੇ ਹਿੱਸੇ ਤੋਂ ਟਰੈਫਿਕ ਆਮ ਵਾਂਗ ਚਲਦੀ ਰਹਿਣ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸੇ ਹੀ ਸੜਕ ’ਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਸਥਿਤ ਹੈ ।

Advertisement
Advertisement
×