ਤਰਨ ਤਾਰਨ: ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਪਸਸ) ਦੇ ਅੱਜ ਇਥੋਂ ਦੀ ਧਰਮਸ਼ਾਲਾ ਗੰਢਾ ਵਿੱਚ ਕੀਤੇ ਜ਼ਿਲ੍ਹਾ ਡੈਲੀਗੇਟ ਇਜਲਾਸ ਵਿੱਚ ਜ਼ਿਲ੍ਹਾ ਕਮੇਟੀ ਦੀ ਅਹੁਦੇਦਾਰਾਂ ਦੀ ਚੋਣ ਵਿੱਚ ਬਲਜਿੰਦਰ ਸਿੰਘ ਦੋਬਲੀਆਂ ਨੂੰ ਮੁੜ ਤੋਂ ਪ੍ਰਧਾਨ ਚੁਣਿਆ ਗਿਆ| ਜਥੇਬੰਦੀ ਦੇ ਸੂਬਾ ਸਕੱਤਰ ਤੀਰਥ ਸਿੰਘ ਬਾਸੀ ਅਤੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਦੀ ਨਿਗਰਾਨੀ ਹੇਠ ਸਰਬਜੀਤ ਸਿੰਘ ਜਨਰਲ ਸਕੱਤਰ, ਦਵਿੰਦਰ ਸਿੰਘ ਬਿੱਟੂ ਨੂੰ ਵਿੱਤ ਸਕੱਤਰ , ਸਤਨਾਮ ਸਿੰਘ ਅਮਰਕੋਟ ਨੂੰ ਸੀਨੀਅਰ ਮੀਤ ਪ੍ਰਧਾਨ, ਨਿਰਮਲ ਸਿੰਘ, ਰਮੇਸ਼ ਕੁਮਾਰ ਸ਼ੇਰ ਗਿੱਲ, ਦਿਲਬਾਗ ਸਿੰਘ ਤੇ ਰੇਸ਼ਮ ਸਿੰਘ ਨੂੰ ਮੀਤ ਪ੍ਰਧਾਨ, ਗੁਰਬਿੰਦਰ ਸਿੰਘ, ਗੁਰਨਾਮ ਸਿੰਘ, ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਕੁਲਜੀਤ ਸਿੰਘ ਅਤੇ ਸਵਰਨ ਸਿੰਘ ਨੂੰ ਸਹਾਇਕ ਜਨਰਲ ਸਕੱਤਰ ਚੁਣਿਆ ਗਿਆ| ਇਸ ਮੌਕੇ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦੀ ਅਣਦੇਖੀ ਕਰਨ ’ਤੇ ਨਿਖੇਧੀ ਕੀਤੀ ਗਈ| -ਪੱਤਰ ਪ੍ਰੇਰਕ