ਪੱਤਰ ਪ੍ਰੇਰਕ
ਪਠਾਨਕੋਟ, 3 ਜੁਲਾਈ
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੈਰਾਜ ਆਊਸਟੀ ਸੰਘਰਸ਼ ਕਮੇਟੀ ਜੈਨੀ ਦਾ ਇੱਕ ਵਫ਼ਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ। ਵਫ਼ਦ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਪੰਕੂ ਕੋਹਾਲ, ਬਲਵਿੰਦਰ ਸਿੰਘ, ਗੁਰਨਾਮ ਸਿੰਘ, ਸੌਰਭ ਕੋਹਲ, ਅਰੁਣ ਸਿੰਘ ਆਦਿ ਹਾਜ਼ਰ ਸਨ।
ਕਮੇਟੀ ਦੇ ਪ੍ਰਧਾਨ ਦਿਆਲ ਸਿੰਘ, ਸ਼ਰਮ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ ਨੇ ਕਿਹਾ ਕਿ ਸੰਗਰੂਰ ਦੇ ਲੋਕ ਸਭਾ ਜ਼ਿਮਨੀ ਚੋਣ ਸਮੇਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਉਨ੍ਹਾਂ ਦੇ ਰੁਜ਼ਗਾਰ ਦੀ ਮੰਗ ਅਤੇ ਹੋਰ ਮੰਗਾਂ ਨੂੰ ਲੈ ਕੇ ਮੀਟਿੰਗ ਕਰਵਾ ਦਿੱਤੀ ਜਾਵੇਗੀ। ਹੁਣ ਚੋਣ ਹੋ ਕਰਕੇ ਨਤੀਜੇ ਵੀ ਆ ਗਏ ਹਨ ਅਤੇ ਹੁਣ ਤੱਕ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀ ਕੋਈ ਵੀ ਮੀਟਿੰਗ ਨਹੀਂ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਾਬਕਾ ਡੀਸੀ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਮੁੱਖ ਮੰਤਰੀ ਨਾਲ ਜਲਦੀ ਉਨ੍ਹਾਂ ਦੀ ਮੀਟਿੰਗ ਕਰਵਾਈ ਜਾਵੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਉਚਿਤ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਨਾਲ ਗੱਲ ਕਰਕੇ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕਰਨਗੇ।