ਦਰਿਆਵਾਂ ਦਾ ਨਹਿਰੀਕਰਨ ਕਰਨ ਦੀ ਮੰਗ
ਧਰਤੀ ਹੇਠਲਾ ਪਾਣੀ ਬਚਾਉਣ ਅਤੇ ਹਡ਼੍ਹਾਂ ਦਾ ਨੁਕਸਾਨ ਘਟਾਉਣ ਲਈ ਨਹਿਰੀਕਰਨ ਜ਼ਰੂਰੀ: ਅਜਨਾਲਾ
Advertisement
ਜਮਹੂਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਹਰ ਸਾਲ ਹੜ੍ਹਾਂ ਕਾਰਨ ਫ਼ਸਲਾਂ ਦੀ ਹੁੰਦੀ ਬਰਬਾਦੀ ਰੋਕਣ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਦਰਿਆਵਾਂ ਦੇ ਨਹਿਰੀਕਰਨ ਦੀ ਮੰਗ ਕੀਤੀ। ਡਾ. ਅਜਨਾਲਾ ਨੇ ਕਿਹਾ ਕਿ ਹਰ ਸਾਲ ਦਰਿਆਵਾਂ ਵਿੱਚ ਹੜ੍ਹ ਆਉਣ ਕਾਰਨ ਹਜ਼ਾਰਾਂ ਏਕੜ ਰਕਬਾ ਖ਼ਰਾਬ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦਰਿਆਈ ਹੜ੍ਹਾਂ ਦੀ ਬਰਬਾਦੀ ਰੋਕਣ ਲਈ ਦਰਿਆਵਾਂ ਦਾ ਨਹਿਰੀਕਰਨ ਕਰ ਕੇ ਹਰ ਸਾਲ ਕਰੋੜਾਂ ਰੁਪਏ ਦੀਆਂ ਫ਼ਸਲਾਂ ਤੇ ਹੋਰ ਜਾਨੀ-ਮਾਲੀ ਨੁਕਸਾਨ ਹੋਣ ਦਾ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਉਣ ਨਾਲ ਟਿਊਬਵੈੱਲਾਂ ਦੀ ਲੋੜ ਨਹੀਂ ਰਹੇਗੀ। ਉਨ੍ਹਾਂ 24 ਅਗਸਤ ਦੀ ਸਮਰਾਲਾ ਮਹਾਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੁਰਜੀਤ ਸਿੰਘ ਭੂਰੇ ਗਿੱਲ, ਬਲਕਾਰ ਸਿੰਘ ਆਦਿ ਹਾਜ਼ਰ ਸਨ।
Advertisement
Advertisement
×