DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੜ੍ਹ ਪੀੜਤਾਂ ਦੀ ਸਾਰ ਲੈਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਡੀ ਸੀ ਨੂੰ ਮੰਗ ਪੱਤਰ ਸੌਂਪਿਆ

  • fb
  • twitter
  • whatsapp
  • whatsapp
Advertisement
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਅੱਜ ਜਨਰਲ ਸਕੱਤਰ ਜਸਬੀਰ ਸਿੰਘ ਘੁੰਮਣ, ਜਥੇਬੰਦਕ ਸਕੱਤਰ ਅਜੇਪਾਲ ਸਿੰਘ ਮੀਰਾਂਕੋਟ, ਵਰਕਿੰਗ ਕਮੇਟੀ ਮੈਂਬਰ ਰਘਬੀਰ ਸਿੰਘ ਰਾਜਾਸਾਂਸੀ, ਬਲਵਿੰਦਰ ਸਿੰਘ ਜੌੜਾਸਿੰਘਾ, ਸਵਿੰਦਰ ਸਿੰਘ ਦੋਬਲੀਆਂ, ਦਲਜਿੰਦਰਬੀਰ ਸਿੰਘ ਜਾਣੀਆਂ ਅਤੇ ਕੁਲਜੀਤ ਸਿੰਘ ਦੀ ਅਗਵਾਈ ਹੇਠ ਪਾਰਟੀ ਵਫ਼ਦ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਏ ਹੜ੍ਹਾਂ ਕਾਰਨ ਫ਼ਸਲਾਂ, ਘਰਾਂ ਅਤੇ ਪਸ਼ੂਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਪਰ ਨਾ ਤਾਂ ਪੰਜਾਬ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਨੇ ਆਫ਼ਤ ਨੂੰ ਗੰਭੀਰਤਾ ਨਾਲ ਲਿਆ।

Advertisement

ਆਗੂਆਂ ਨੇ ਮੰਗ ਕੀਤੀ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਤੁਰੰਤ ਆਰਥਿਕ ਮੁਆਵਜ਼ਾ ਦਿੱਤਾ ਜਾਵੇ, ਝੋਨੇ ਦੀ ਫ਼ਸਲ ਦਾ ਔਸਤਨ 40 ਫ਼ੀਸਦ ਘੱਟ ਝਾੜ ਨਿਕਲਣ ’ਤੇ ਬੋਨਸ ਦੇ ਕੇ ਆਰਥਿਕ ਭਰਪਾਈ ਕੀਤੀ ਜਾਵੇ, ਹਲਦੀ ਰੋਗ ਅਤੇ ਚਾਈਨਾ ਵਾਇਰਸ ਕਾਰਨ ਖਰਾਬ ਹੋਈ ਫਸਲਾਂ ਨੂੰ ਕੁਦਰਤੀ ਆਫਤ ਮੰਨ ਕੇ ਵਿਸ਼ੇਸ਼ ਸਹਾਇਤਾ ਪੈਕੇਜ ਦਿੱਤਾ ਜਾਵੇ, ਬਦਰੰਗ ਹੋਏ ਅਤੇ ਕੁਦਰਤੀ ਤਬਾਹੀ ਕਾਰਨ ਪ੍ਰਭਾਵਿਤ ਦਾਣਿਆਂ ਦੀ ਖਰੀਦ ਮਾਪਦੰਡਾਂ ਵਿੱਚ ਤੁਰੰਤ ਰਿਆਇਤ ਦਿੱਤੀ ਜਾਵੇ। ਹੜ੍ਹ ਕਾਰਨ ਨੁਕਸਾਨੇ ਮਕਾਨਾਂ, ਪਸ਼ੂਆਂ ਅਤੇ ਸੜਕਾਂ ਦੀ ਮੁਰੰਮਤ ਲਈ ਵਿਸ਼ੇਸ਼ ਰਾਹਤ ਫੰਡ ਜਾਰੀ ਕੀਤਾ ਜਾਵੇ।

Advertisement

Advertisement
×