ਲੜਕੀ ਨਾਲ ਛੇੜ-ਛਾੜ ਦੇ ਮਾਮਲੇ ’ਚ ਇਨਸਾਫ ਦੀ ਮੰਗ
ਕੌਮੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਲੁਹਾਰ ਅਤੇ ਗੁਰਚਰਨ ਸਿੰਘ ਸਭਰਾ ਨੇ ਇਲਾਕੇ ਦੇ ਪਿੰਡ ਚੰਬਾ ਖੁਰਦ ਦੀ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕੀ ਨਾਲ ਛੇੜ-ਛਾੜ ਦੇ ਮਾਮਲੇ ਵਿੱਚ ਪੀੜਤ ਧਿਰ ਨੂੰ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋਂ ਨਿਆਂ ਨਾ...
Advertisement
ਕੌਮੀ ਕਿਸਾਨ ਯੂਨੀਅਨ ਦੇ ਆਗੂ ਤਰਸੇਮ ਸਿੰਘ ਲੁਹਾਰ ਅਤੇ ਗੁਰਚਰਨ ਸਿੰਘ ਸਭਰਾ ਨੇ ਇਲਾਕੇ ਦੇ ਪਿੰਡ ਚੰਬਾ ਖੁਰਦ ਦੀ ਇਕ ਅਨੁਸੂਚਿਤ ਜਾਤੀ ਨਾਲ ਸਬੰਧਤ ਲੜਕੀ ਨਾਲ ਛੇੜ-ਛਾੜ ਦੇ ਮਾਮਲੇ ਵਿੱਚ ਪੀੜਤ ਧਿਰ ਨੂੰ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋਂ ਨਿਆਂ ਨਾ ਦੇਣ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਸੂਰਵਾਰ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪੀੜਤ ਧਿਰ ਦੀ ਲੜਕੀ ਨਾਲ ਇਕ ਹਫ਼ਤਾ ਪਹਿਲਾਂ ਪਿੰਡ ਦੇ ਇਕ ਅਸਰਰਸੂਖ ਵਾਲੇ ਵਿਅਕਤੀ ਵਲੋਂ ਛੇੜ-ਛਾੜ ਕੀਤੀ। ਪੀੜਤ ਲੜਕੀ ਦੀ ਦਾਦੀ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਪਰ ਪੁਲੀਸ ਪੀੜਤ ਪਰਿਵਾਰ ਨੂੰ ਨਿਆਂ ਦੇਣ ਦੀ ਬਜਾਏ ਪਰਿਵਾਰ ’ਤੇ ਸਮਝੌਤਾ ਕਰਨ ਲਈ ਦਬਾਅ ਪਾ ਰਹੀ ਹੈ। ਇਸ ਸਬੰਧੀ ਅਤੁਲ ਸੋਨੀ ਡੀਐੱਸਪੀ ਗੋਇੰਦਵਾਲ ਸਾਹਿਬ ਨੇ ਕਿਹਾ ਕਿ ਮਾਮਲੇ ਦੀ ਥਾਣਾ ਗੋਇੰਦਵਾਲ ਸਾਹਿਬ ਦੇ ਐੱੱਸਐੱਚਓ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਆਉਣ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ|
Advertisement
Advertisement
×