ਪੱਤਰ ਪ੍ਰੇਰਕ
ਦੀਨਾਨਗਰ, 18 ਮਈ
ਕਰੋਨਾ ਕਾਰਨ ਲੱਗੇ ਲੌਕਡਾਊਨ ਦੌਰਾਨ ਬੰਦ ਹੋਈ ਪਠਾਨਕੋਟ-ਅੰਮ੍ਰਿਤਸਰ ਪੈਸੰਜਰ ਰੇਲ ਗੱਡੀ ਰੇਲਵੇ ਵਿਭਾਗ ਵੱਲੋਂ ਮੁੜ ਚਾਲੂ ਨਾ ਕਰਨ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਏਟਕ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਭਾਸ਼ ਕੈਰੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰੇਲ ਗੱਡੀ ਬੰਦ ਹੋਣ ਕਾਰਨ ਮਜ਼ਦੂਰ ਵਰਗ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਵਿਚਾਰ ਚਰਚਾ ਕੀਤੀ ਗਈ ਅਤੇ ਰੇਲਵੇ ਵਿਭਾਗ ਨੂੰ ਅਪੀਲ ਕੀਤੀ ਕਿ ਕੋਵਿਡ-19 ਦੀਆਂ ਪਾਬੰਦੀਆਂ ਹਟਣ ਮਗਰੋਂ ਟਰੇਨ ਦੁਬਾਰਾ ਚਾਲੂ ਕੀਤੀ ਜਾਵੇ।