ਪੱਤਰ ਪ੍ਰੇਰਕ
ਗੁਰਦਾਸਪੁਰ, 9 ਅਗਸਤ
ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼, ਮੋਰਚਾ ਦੇ ਸੂਬਾ ਪੱਧਰੀ ਸੱਦੇ ’ਤੇ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਮੰਗ ਪੱਤਰ ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਰਾਹੀਂ ਮੁੱਖ ਮੰਤਰੀ ਪੰਜਾਬ ਤੱਕ ਪਹੁੰਚਾਉਣ ਲਈ ਸੌਂਪਿਆ ਗਿਆ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਮਾਣਭੱਤਾ ਵਰਕਰਾਂ ਜਿਵੇਂ ਮਿੱਡ-ਡੇਅ ਮੀਲ, ਆਸ਼ਾ ਵਰਕਰਾਂ, ਪਾਰਟ ਟਾਇਮ ਵਰਕਰਾਂ ਆਦਿ ਤੇ ਘੱਟੋ ਘੱਟ ਉਜਰਤਾਂ ਲਾਗੂ ਕਰਦੇ ਹੋਏ 18,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ।
ਤਰਨ ਤਾਰਨ, (ਪੱਤਰ ਪ੍ਰੇਰਕ): ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ ਨਛੱਤਰ ਸਿੰਘ ਤਰਨ ਤਾਰਨ ਦੀ ਅਗਵਾਈ ’ਚ ਅੱਜ ਇਥੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਨੂੰ ਦਿੱਤਾ ਜਾਣ ਵਾਲਾ ਮੰਗ ਪੱਤਰ ਵਿਧਾਇਕ ਦੇ ਲੜਕੇ ਦੇ ਵਟਸਐਪ ’ਤੇ ਹੀ ਭੇਜ ਦਿੱਤਾ ਗਿਆ|
ਬਟਾਲਾ, (ਪੱਤਰ ਪ੍ਰੇਰਕ): ਆਲ ਇੰਡੀਆ ਕੌਂਸਲ ਆਫ਼ ਟਰੇਡ ਯੂਨੀਅਨਜ਼ ਨਾਲ ਸਬੰਧਿਤ ਮਿੱਡ-ਡੇਅ ਮੀਲ ਅਤੇ ਸਫ਼ਾਈ ਵਰਕਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਸਕੱਤਰ ਸਤਿੰਦਰ ਕੌਰ ਦੀ ਅਗਵਾਈ ’ਚ ਬਲਾਕ ਐਜੂਕੇਸ਼ਨ ਅਫ਼ਸਰ ਬਟਾਲਾ ਨੂੰ ਮਿਲ ਕੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ਇੱਕ ਮੰਗ ਪੱਤਰ ਦਿੱਤਾ ਗਿਆ।