ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਪਿਛਲੇ 14 ਸਾਲ ਤੋਂ ਠੇਕੇ ’ਤੇ ਕੰਮ ਕਰਦੇ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਮੈਂਬਰ ਅੱਜ ਸਿਹਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਅੱਜ ਹਰਚੋਵਾਲ ਵਿੱਚ ਵਫ਼ਦ ਦੇ ਰੂਪ ਵਿੱਚ ਮਿਲੇ। ਵਫ਼ਦ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਸਠਿਆਲੀ ਨੇ ਕੀਤੀ। ਸਿਹਤ ਮੰਤਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਉਨ੍ਹਾਂ ਮੰਗ ਕੀਤੀ ਕਿ ਪਿਛਲੇ 4 ਮਹੀਨੇ ਤੋਂ ਅਸੀਂ ਕੋਵਿਡ- 19 ਕਰਕੇ ਉਨ੍ਹਾਂ ਨੂੰ ਆਰਜ਼ੀ ਤੌਰ ’ਤੇ ਸਿਹਤ ਵਿਭਾਗ ਹਵਾਲੇ ਕੀਤਾ ਗਿਆ ਹੈ। ਉਹ ਤਕਰੀਬਨ ਸਾਢੇ ਤਿੰਨ ਮਹੀਨੇ ਫਰੰਟ ਲਾਈਨ ’ਤੇ ਰਹਿ ਕੇ ਸਖ਼ਤ ਡਿਊਟੀਆਂ ਨਿਭਾ ਰਹੇ ਹਨ।ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਸਿਫ਼ਾਰਸ਼ ਕੀਤੀ।ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਇੱਕ ਕਮੇਟੀ ਗਠਿਨ ਕੀਤੀ ਹੈ, ਜਿਹੜੀ ਜਲਦੀ ਹੀ ਇਕ ਮੀਟਿੰਗ ਕਰਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾ ਰਹੀ ਹੈ ਤੇ ਮਸਲੇ ਦੇ ਹੱਲ ਦਾ ਭਰੋਸਾ ਦਿੱਤਾ।