ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫੋਰਮੈਨ ਵਿਨੋਦ ਕੁਮਾਰ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਮਾਧੋਪੁਰ ਹੈੱਡਵਰਕਸ ’ਤੇ ਕੱਲ੍ਹ ਡਿਊਟੀ ਦੌਰਾਨ ਗੇਟ ਖੋਲ੍ਹਣ ਸਮੇਂ ਇਲੈਕਟ੍ਰੀਕਲ ਫੋਰਮੈਨ ਵਿਨੋਦ ਕੁਮਾਰ ਰਾਵੀ ਦਰਿਆ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ। ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮਾਧੋਪੁਰ ਦੇ ਪ੍ਰਧਾਨ ਰਾਜੇਸ਼ ਕੁਮਾਰ ਲਵਲੀ, ਜਨਰਲ ਸਕੱਤਰ ਨਰਿੰਦਰ ਕੁਮਾਰ ਅਤੇ ਚੇਅਰਮੈਨ...
Advertisement

ਮਾਧੋਪੁਰ ਹੈੱਡਵਰਕਸ ’ਤੇ ਕੱਲ੍ਹ ਡਿਊਟੀ ਦੌਰਾਨ ਗੇਟ ਖੋਲ੍ਹਣ ਸਮੇਂ ਇਲੈਕਟ੍ਰੀਕਲ ਫੋਰਮੈਨ ਵਿਨੋਦ ਕੁਮਾਰ ਰਾਵੀ ਦਰਿਆ ਦੇ ਪਾਣੀ ਵਿੱਚ ਰੁੜ੍ਹ ਗਿਆ ਸੀ। ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਮਾਧੋਪੁਰ ਦੇ ਪ੍ਰਧਾਨ ਰਾਜੇਸ਼ ਕੁਮਾਰ ਲਵਲੀ, ਜਨਰਲ ਸਕੱਤਰ ਨਰਿੰਦਰ ਕੁਮਾਰ ਅਤੇ ਚੇਅਰਮੈਨ ਬਲਵਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫੋਰਮੈਨ ਵਿਨੋਦ ਕੁਮਾਰ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਇਸੇ ਦੌਰਾਨ ਪੀ ਡਬਲਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਮੰਗ ਕੀਤੀ ਗਈ ਕਿ ਹੜ੍ਹ ਵਿੱਚ ਡਿਊਟੀ ਦੌਰਾਨ ਅਚਾਨਕ ਫਲੱਡ ਗੇਟ ਟੁੱਟਣ ਕਾਰਨ ਡੁੱਬਣ ਵਾਲੇ ਵਿਨੋਦ ਕੁਮਾਰ ਦੀ ਭਾਲ ਕੀਤੀ ਜਾਵੇ। ਉਨ੍ਹਾਂ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਵਿਨੋਦ ਕੁਮਾਰ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ, ਇੱਕ ਕਰੋੜ ਦਾ ਮੁਆਵਜ਼ਾ ਅਤੇ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

Advertisement

Advertisement
Show comments