ਧਾਰੀਵਾਲ: ਜਮਹੂਰੀ ਕਿਸਾਨ ਸਭਾ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਅਤੇ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਕਲਾਨੌਰ ਮਾਰਕੀਟ ਕਮੇਟੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਉਨ੍ਹਾਂ ਮੱਕੀ ਅਤੇ ਮੂੰਗੀ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਨਾ ਦਿੱਤੇ ਜਾਣ ’ਤੇ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ, ਅਸ਼ਵਨੀ ਕੁਮਾਰ ਲੱਖਣ ਕਲਾਂ, ਜਗਜੀਤ ਸਿੰਘ ਕਲਾਨੌਰ, ਰੋਸ਼ਨ ਲਾਲ ਜੋਸ਼ੀ ਸਰਕਾਰ ਤੋਂ ਮੰਗ ਕੀਤੀ ਕਿ ਬਾਸਮਤੀ ’ਤੇ ਐੱਮਐੱਸਪੀ ਦਾ ਐਲਾਨ ਛੇਤੀ ਕੀਤਾ ਜਾਵੇ। -ਪੱਤਰ ਪ੍ਰੇਰਕ