ਕੇਂਦਰ ਦੀਆਂ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ

ਕੇਂਦਰ ਦੀਆਂ ਫਾਸ਼ੀਵਾਦੀ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ

ਪਰਸ਼ੋਤਮ ਬੱਲੀ

ਬਰਨਾਲਾ, 26 ਜੂਨ

ਫਾਸ਼ੀ ਹਮਲੇ ਵਿਰੋਧੀ ਫਰੰਟ ਪੰਜਾਬ ਦੀ ਇਕਾਈ ਬਰਨਾਲਾ ਵੱਲੋਂ ਅੱਜ 26 ਜੂਨ ਦੇ ਦਿਹਾੜੇ ਨੂੰ ਐਮਰਜੰਸੀ ਵਿਰੋਧੀ ਕਾਲਾ ਦਿਵਸ ਮਨਾਉਂਦਿਆਂ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿਖੇ ਰੈਲੀ ਕਰਕੇ ਸ਼ਹਿਰ ਵਿਚੋਂ ਦੀ ਰੋਸ ਮਾਰਚ ਕੱਢਿਆ ਗਿਆ। ਬੁਲਾਰੇ ਨਰਾਇਣ ਦੱਤ, ਡਾ.ਰਜਿੰਦਰਪਾਲ, ਖੁਸ਼ੀਆ ਸਿੰਘ, ਭੋਲਾ ਸਿੰਘ ਕਲਾਲਮਾਜਰਾ, ਚਰਨਜੀਤ ਕੌਰ ਤੇ ਗੁਰਪ੍ਰੀਤ ਸਿੰਘ ਰੂੜੇਕੇ ਨੇ ਕਿਹਾ ਕਿ 26 ਜੂਨ 1975 ਨੂੰ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਹਕੂਮਤ ਵੱਲੋਂ ਦੇਸ਼ 'ਚ ਐਮਰਜੰਸੀ ਲਗਾਕੇ ਮਨੁੱਖੀ ਅਧਿਕਾਰਾਂ ਨੂੰ ਕੁਚਲ ਦਿੱਤਾ ਗਿਆ ਸੀ।

ਇਸੇ ਤਰ੍ਹਾਂ ਅੱਜ ਦੀ ਭਾਜਪਾ ਦੀ ਅਗਵਾਈ ਵਾਲੀ ਕੇਂਦਰੀ ਮੋਦੀ ਹਕੂਮਤ ਵੱਲੋਂ ਅਣ-ਐਲਾਨੀ ਐਮਰਜੰਸੀ ਤੇ ਭਾਜਪਾ-ਆਰਐੱਸਐੱਸ ਦੀ ਫਿਰਕੂ/ਫਾਸ਼ੀ ਹਨੇਰੀ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੈਲੀ ’ਤੇ ਮਾਰਚ ਰਾਹੀਂ ਰੋਹ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਆਗੂ ਗੁਰਦੇਵ ਸਿੰਘ ਮਾਂਗੇਵਾਲ,ਸੁਖਵਿੰਦਰ ਸਿੰਘ, ਸਵਰਨ ਸਿੰਘ ਜੰਗੀਆਣਾ, ਮਨੋਹਰ ਲਾਲ, ਮੋਹਣ ਸਿੰਘ ਤੇ ਪਰਮਜੀਤ ਕੌਰ ਨੇ ਕਿਹਾ ਕਿ ਮੋਦੀ ਹਕੂਮਤ ਮੁਲਕ ਦੀ ਸਭ ਤੋਂ ਵੱਡੀ ਘੱਟ ਗਿਣਤੀ ਵਸੋਂ ਨੂੰ ਆਪਣੀ ਬੁਲਡੋਜ਼ਰ ਮੁਹਿੰਮ ਚਲਾ ਕੇ ਖ਼ੌਫ਼ਜ਼ਦਾ ਕਰ ਰਹੀ ਹੈ। ਇਸ ਮੌਕੇ ਮਜ਼ੀਦ ਖਾਨ, ਨਿਰਮਲ ਚੁਹਾਨਕੇ, ਮਲਕੀਤ ਸਿੰਘ, ਬਲਵੰਤ ਸਿੰਘ, ਜਸਪਾਲ ਚੀਮਾ, ਯਾਦਵਿੰਦਰ ਠੀਕਰੀਵਾਲਾ, ਜਸਵਿੰਦਰ ਕੌਰ, ਨੀਲਮ ਰਾਣੀ ਹਾਜ਼ਰ ਸਨ।

ਅਟਾਰੀ(ਦਿਲਬਾਗ ਸਿੰਘ ਗਿੱਲ): ਫਿਰਕੂ ਫਾਸ਼ੀਵਾਦ ਹਮਲਿਆਂ ਵਿਰੋਧੀ ਫਰੰਟ ਵੱਲੋਂ ਦੇਸ਼ ਭਰ ਵਿੱਚ ਲਗਾਈ ਐਮਰਜੰਸੀ ਵਿਰੋਧੀ ਦਿਹਾੜੇ ’ਤੇ ਕੇਂਦਰ ਵੱਲੋਂ ਅਣਐਲਾਨੀ ਐਮਰਜੰਸੀ, ਘੱਟ ਗਿਣਤੀ, ਦਲਿਤਾਂ ਅਤੇ ਔਰਤਾਂ ਉੱਤੇ ਕੀਤੇ ਜਾ ਰਹੇ ਹਮਲਿਆਂ ਅਤੇ ਅਗਨੀਪਥ ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਗਰੂਪ ਸਿੰਘ ਸੇਖੋਂ ਨੇ ਕਿਸਾਨ ਮੋਰਚੇ ਦੀਆਂ ਪ੍ਰਾਪਤੀਆਂ ਦੀ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨ ਮੋਰਚੇ ਨੇ ਪੱਛਮੀ ਬੰਗਾਲ, ਤਾਮਿਲਨਾਡੂ ਆਦਿ ਵਿੱਚ ਬੜੀ ਸ਼ਿਦਤ ਨਾਲ ਮੋਦੀ ਨੂੰ ਹਰਾਉਣ ਦਾ ਕੰਮ ਕੀਤਾ ਸੀ। ਉਨ੍ਹਾਂ ਨੇ ਅੱਗਨੀਪਥ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਅਜਿਹੀ ਯੋਜਨਾ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਵੇਗੀ। ਇਸ ਮੌਕੇ ਰਤਨ ਸਿੰਘ ਰੰਧਾਵਾ, ਮੁਖਤਾਰ ਸਿੰਘ ਮੁਹਾਵਾ, ਬਾਬਾ ਅਰਜਨ ਸਿੰਘ ਹੁਸ਼ਿਆਰ ਨਗਰ, ਜਸਬੀਰ ਸਿੰਘ ਫ਼ੌਜੀ, ਸ਼ਰਨਜੀਤ ਸਿੰਘ ਧਨੋਏ, ਸੁੱਖ ਧਾਲੀਵਾਲ ਨੇ ਵੀ ਸੰਬੋਧਨ ਕੀਤਾ।

ਫਿਲੌਰ(ਸਰਬਜੀਤ ਸਿੰਘ ਗਿੱਲ): ਦੇਸ਼ ਅੰਦਰ ਐਮਰਜੰਸੀ ਲਾਉਣ ਵਾਲੇ ਦਿਨ ਮੌਜੂਦਾ ਸਮੇਂ ਦੌਰਾਨ ਅਣਐਲਾਨੀ ਐਮਰਜੰਸੀ ਦੇ ਖ਼ਿਲਾਫ਼ ਅੱਜ ਸ਼ਹਿਰ ’ਚ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਦੀ ਅਗਵਾਈ ’ਚ ਕੀਤਾ ਗਿਆ। ਸਥਾਨਕ ਕਚਿਹਰੀ ਕੰਪਲੈਕਸ ‘ਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਪਰਮਜੀਤ ਰੰਧਾਵਾ, ਜ਼ਿਲ੍ਹਾ ਖ਼ਜ਼ਾਨਚੀ ਸੰਤੋਖ ਸਿੰਘ ਬਿਲਗਾ, ਸੀਪੀਆਈਐੱਮਐੱਲ ਨਿਊ ਡੈਮੋਕਰੇਸੀ ਦੇ ਆਗੂ ਹੰਸ ਰਾਜ ਪੱਬਵਾ, ਸੰਤੋਖ ਸਿੰਘ ਸੰਧੂ ਅਤੇ ਸੀਪੀਆਈ ਦੇ ਰਛਪਾਲ ਕੈਲੇ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਹਰ ਮਸਲੇ ਨੂੰ ਧਰਮ ਦੀ ਐਨਕ ਵਿੱਚ ਦੀ ਦੇਖਿਆ ਜਾ ਰਿਹਾ ਹੈ। ਆਖੀਰ ’ਤੇ ਡਾ. ਅੰਬੇਡਕਰ ਚੌਂਕ ਤੱਕ ਮਾਰਚ ਕੀਤਾ ਗਿਆ।

ਇਸ ਮੌਕੇ ਆਰਐੱਮਪੀਆਈ ਦੇ ਤਹਿਸੀਲ ਪ੍ਰਧਾਨ ਸਰਬਜੀਤ ਸੰਗੋਵਾਲ, ਸਕੱਤਰ ਡਾ. ਸਰਬਜੀਤ ਮੁਠੱਡਾ, ਖ਼ਜ਼ਾਨਚੀ ਜਰਨੈਲ ਫਿਲੌਰ, ਕੁਲਦੀਪ ਫਿਲੌਰ, ਕਿਰਤੀ ਕਿਸਾਨ ਯੂਨੀਅਨ ਦੇ ਨਿਰਮਲ ਸਿੰਘ ਤੱਗੜ, ਚੰਨਣ ਸਿੰਘ ਕੰਦੋਲਾ, ਸੁਰਜੀਤ ਸਿੰਘ ਸਮਰਾ,ਸ਼ਿੰਗਾਰਾ ਸਿੰਘ ਦੁਸਾਂਝ, ਮੇਜਰ ਫਿਲੌਰ, ਨਿਰਮਲ ਸਿੱਧਮ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਜਰ ਢੇਸੀ, ਤਹਿਸੀਲ ਸਕੱਤਰ ਮੱਖਣ ਸੰਗਰਾਮੀ, ਰਾਮ ਨਾਥ ਦੁਸਾਂਝ, ਜਸਬੀਰ ਸਿੰਘ, ਬਲਵਿੰਦਰ ਸਰਗੁੰਦੀ, ਜਸਵਿੰਦਰ ਭੋਗਲ, ਕੁਲਵੰਤ ਖਹਿਰਾ ਤੇ ਜਸਵਿੰਦਰ ਬੁਰਜ ਉਚੇਚੇ ਤੌਰ ‘ਤੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All