ਪੱਤਰ ਪ੍ਰੇਰਕ
ਤਰਨ ਤਾਰਨ, 15 ਮਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਅੱਜ ਸੀਡੀਪੀਓ ਨੌਸ਼ਹਿਰਾ ਪਨੂੰਆਂ ਦੇ ਦਫਤਰ ਸਾਹਮਣੇ ਰੋਸ ਵਿਖਾਵਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਸੌਂਪਿਆ| ਬਲਾਕ ਆਗੂ ਬੇਅੰਤ ਕੌਰ ਨੇ ਕਿਹਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਗਿਆ ਹੈ| ਉਨ੍ਹਾਂ ਮੁਲਾਜ਼ਮਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਖਿਲਾਫ਼ ਲਾਮਬੰਦ ਹੋਣ ਦਾ ਹੋਕਾ ਦਿੱਤਾ| ਇਸ ਤੋਂ ਇਲਾਵਾ ਜਥੇਬੰਦੀ ਨੇ ਸੀਡੀਪੀਓ ਤਰਨ ਤਾਰਨ ਦੇ ਦਫਤਰ ਸਾਹਮਣੇ ਦੀ ਵਿਖਾਵਾ ਕੀਤਾ ਅਤੇ ਮੰਗ ਪੱਤਰ ਸੌਂਪਿਆ|