ਕਾਲਜ ਅਮਲੇ ਵੱਲੋਂ ਮੁਜ਼ਾਹਰਾ

ਕਾਲਜ ਅਮਲੇ ਵੱਲੋਂ ਮੁਜ਼ਾਹਰਾ

ਕਾਲਜ ਅਮਲਾ ਨਾਅਰੇਬਾਜ਼ੀ ਕਰਦਾ ਹੋਇਆ।

ਪੱਤਰ ਪ੍ਰੇਰਕ

ਗੁਰਦਾਸਪੁਰ, 23 ਨਵੰਬਰ

ਪਿਛਲੇ ਪੰਜ ਮਹੀਨਿਆਂ ਤੋਂ ਆਰਥਿਕ ਤੇ ਮਾਨਸਿਕ ਪ੍ਰੇਸ਼ਾਨੀਆਂ ਦੇ ਸ਼ਿਕਾਰ ਸਥਾਨਕ ਬੇਅੰਤ ਇੰਜਨੀਅਰਿੰਗ ਤੇ ਤਕਨਾਲੋਜੀ ਕਾਲਜ ਦੇ ਅਮਲੇੇ ਵੱਲੋਂ ਗੇਟ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਅਮਲੇ ਵੱਲੋਂ ਨਾਅਰੇਬਾਜ਼ੀ ਕਰਕੇ ਰੋਜ਼ਾਨਾ ਸਵੇਰੇ ਤਿੰਨ ਘੰਟੇ ਤਨਖ਼ਾਹਾਂ ਨਾ ਮਿਲਣ ਤੱਕ ਗੇਟ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਬੇਅੰਤ ਕਾਲਜ ਮੁਲਾਜ਼ਮ ਇੰਜਨੀਅਰਿੰਗ ਤੇ ਟੈਕਨਾਲੋਜੀ ਸਟਾਫ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਸਟਾਫ ਨਿਰਾਸ਼ ਹੈ। ਸਕੱਤਰ ਗੁਰਨਾਮ ਸਿੰਘ ਨੇ ਕਿਹਾ ਕਿ ਤਨਖ਼ਾਹਾਂ ਨਾ ਮਿਲਣ ਕਾਰਨ ਉਹ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਲਜਾਂ ਦੀ ਸਾਰ ਲੈਣੀ ਚਾਹੀਦੀ ਹੈ ਤੇ ਗ੍ਰਾਂਟ ਜਾਰੀ ਕਰ ਕੇ ਰਾਹਤ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ 24 ਨਵੰਬਰ ਤੋਂ ਤਿੰਨ ਘੰਟੇ ਤੱਕ ਰੋਜ਼ਾਨਾ ਅਣਮਿੱਥੇ ਸਮੇਂ ਲਈ ਗੇਟ ਰੈਲੀ ਕਰਨ ਤੇ ਕਲਾਸਾਂ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All