ਐੱਨ.ਪੀ. ਧਵਨ
ਪਠਾਨਕੋਟ, 11 ਨਵੰਬਰ
ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਸੀਟੀਯੂ ਪੰਜਾਬ, ਸੀਟੂ ਅਤੇ ਏਟਕ ਨੇ ਭਾਰਤ ਸਰਕਾਰ ਵੱਲੋਂ ਅਪਣਾਈਆਂ ਜਾ ਰਹੀਆਂ ਮੁਲਾਜ਼ਮ-ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ਼ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਅਤੇ ਡੀਸੀ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ। ਇਸ ਧਰਨੇ ਨੂੰ ਵਿਨੋਦ ਕੁਮਾਰ, ਕੇਵਲ ਕਾਲੀਆ, ਸ਼ਿਵ ਕੁਮਾਰ, ਨੰਦ ਲਾਲ, ਇਕਬਾਲ ਸਿੰਘ, ਪੇ੍ਮ ਸਾਗਰ ਤੇ ਹਰਬੰਸ ਲਾਲ ਨੇ ਸੰਬੋਧਨ ਕੀਤਾ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨਿੱਤ ਰੋਜ਼ ਮਜ਼ਦੂਰ-ਮੁਲਾਜ਼ਮ ਵਿਰੋਧੀ ਫ਼ੈਸਲੇ ਲੈ ਰਹੀ ਹੈ ਜਿਸ ਤਹਿਤ ਇਸ ਨੇ ਲੇਬਰ ਕਾਨੂੰਨਾਂ ਵਿੱਚ ਸੋਧ ਕਰਕੇ ਮਜ਼ਦੂਰਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਆਪਣੀਆਂ ਨੀਤੀਆਂ ਵਿੱਚ ਸੁਧਾਰ ਕਰੇ।