ਪੱਤਰ ਪ੍ਰੇਰਕ
ਤਰਨ ਤਾਰਨ, 7 ਜੁਲਾਈ
ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ਼) ਦੀ ਜ਼ਿਲ੍ਹਾ ਇਕਾਈ ਵੱਲੋਂ ਇਥੇ ਪੰਜਾਬ ਸਰਕਾਰ ਦੀਆਂ ਮੁਲਾਜ਼ਮਾਂ ਪ੍ਰਤੀ ਨੀਤੀਆਂ ਖ਼ਿਲਾਫ਼ ਰੋਸ ਵਿਖਾਵਾ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 9 ਜੁਲਾਈ ਨੂੰ ਸੰਗਰੂਰ ’ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਰਿਹਾਇਸ਼ ਵੱਲ ਉਲੀਕੇ ਹੋਏ ‘ਵਾਅਦਾ ਯਾਦ ਦਿਵਾਊ’ ਮਾਰਚ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ, ਜਨਰਲ ਸਕੱਤਰ ਕਸ਼ਮੀਰ ਸਿੰਘ ਚੋਹਲਾ, ਪ੍ਰਤਾਪ ਸਿੰਘ ਠੱਠਗੜ੍ਹ ਅਤੇ ਕੰਵਰਦੀਪ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਨੂੰ ਮੁਲਾਜ਼ਮ ਮਾਰੂ ਨਿਤੀਆਂ ’ਤੇ ਚੱਲਣ ਤੋਂ ਬਾਜ ਆਉਣ ਦੀ ਸਲਾਹ ਦਿੱਤੀ|