ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 30 ਜੂਨ
ਪੀਸੀਐੱਮਐੱਸ ਐਸੋਸੀਏਸ਼ਨ ਦੇ ਸੱਦੇ ’ਤੇ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਡਾਕਟਰਾਂ ਵਲੋਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਵਿਰੋਧ ਵਿੱਚ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। ਪੀਸੀਐੱਮਐੱਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਪਹਿਲਾਂ ਵਾਲੀ ਸਕੀਮ ਬਹਾਲ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡਾ. ਸੁਖਜੀਤ ਪਾਲ ਕੌਰ, ਡਾ. ਪ੍ਰਿਅੰਕਾ, ਡਾ. ਪਰਮਜੀਤ ਲਾਲ, ਡਾ. ਚਰਨਦੀਪ ਮੌਜੀ, ਡਾ. ਸੰਦੀਪ ਗਿੱਲ ਅਤੇ ਡਾ. ਵਿਨੈ ਸ਼ਰਮਾ ਵੀ ਮੌਜੂਦ ਸਨ।
ਚੋਹਲਾ ਸਾਹਿਬ (ਪੱਤਰ ਪ੍ਰੇਰਕ): ਮੈਡੀਕਲ ਲੈਬਾਰਟਰੀ ਟੈਕਨੀਸ਼ਨ ਐਸੋਸੀਏਸ਼ਨ ਵੱਲੋਂ ਛੇਂਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਦੋ ਘੰਟੇ ਲਈ ਲੈਬਾਰਟਰੀ ਸੇਵਾਵਾਂ ਨੂੰ 28 ਤੋਂ 30 ਤੱਕ ਲਗਾਤਾਰ ਬੰਦ ਕਰ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਰਹਾਲੀ ਤੇ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਸੋਖੀ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਨਿਰਵੈਰ ਸਿੰਘ, ਗੁਰਬਚਨ ਸਿੰਘ, ਰਜਵੰਤ ਸਿੰਘ ਬਾਗੜੀਆਂ, ਕੇਵਲ ਸਿੰਘ, ਹਰੀ ਸ਼ੰਕਰ, ਰਿੱਤੂ ਸੇਠੀ ਹਾਜ਼ਰ ਸਨ।