ਐੱਨਪੀ ਧਵਨ
ਪਠਾਨਕੋਟ, 7 ਮਈ
ਪੰਜਾਬ ਰੋਡਵੇਜ਼ ਦੀ ਵਰਕਸ਼ਾਪ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਕੋਵਿਡ-19 ਮਹਾਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਮੂਹ ਆਦਾਰਿਆਂ ਵਿੱਚ 50 ਫ਼ੀਸਦੀ ਸਟਾਫ਼ ਨੂੰ ਦਫ਼ਤਰ ਵਿੱਚ ਹਾਜ਼ਰ ਹੋਣ ਸਬੰਧੀ ਹਦਾਇਤ ਦਿੱਤੀ ਹੈ ਪਰ ਪਠਾਨਕੋਟ ਡਿੱਪੂ ਦੀ ਵਰਕਸ਼ਾਪ ਵਿੱਚ ਕੋਈ 50 ਫ਼ੀਸਦੀ ਹੋਣ ਦੀ ਕੋਈ ਹਦਾਇਤ ਨਹੀਂ ਦਿੱਤੀ ਗਈ, ਜਦ ਕਿ ਲੁਧਿਆਣਾ ਸਮੇਤ ਹੋਰ ਕਈ ਡਿੱਪੂਆਂ ਵਿੱਚ 50 ਫੀਸਦੀ ਹਾਜ਼ਰੀ ਨਾਲ ਕੰਮ ਚੱਲ ਰਿਹਾ ਹੈ।
ਵਰਕਸ਼ਾਪ ਦੇ ਮੁਲਾਜ਼ਮਾਂ ਨੇ ਕਿਹਾ ਕਿ ਮਹਾਮਾਰੀ ਦੇ ਮੱਦੇਨਜ਼ਰ ਜੇਕਰ ਉਨ੍ਹਾਂ ਦੀ ਵਰਕਸ਼ਾਪ ਵਿੱਚ ਕੋਈ ਮੁਲਾਜ਼ਮ ਕਰੋਨਾ ਬੀਮਾਰੀ ਨਾਲ ਪੀੜਤ ਹੁੰਦਾ ਹੈ ਜਾਂ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਬੰਧਤ ਉੱਚ-ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਇਹ ਵੀ ਰੋਸ ਪ੍ਰਗਟ ਕੀਤਾ ਕਿ ਵਰਕਸ਼ਾਪ ਵਿੱਚ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਕੋਈ ਸੈਨੇਟਾਈਜ਼ਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੋ ਪੰਜਾਬ ਸਰਕਾਰ ਦੀਆਂ ਹਦਾਇਤਾਂ ਜਾਰੀ ਹੋਈਆਂ ਹਨ, ਉਨ੍ਹਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।