ਗੁਰਬਖਸ਼ਪੁਰੀ
ਤਰਨ ਤਰਨ, 21 ਸਤੰਬਰ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸਥਾਨਕ ਜ਼ਿਲ੍ਹਾ ਇਕਾਈ ਵੱਲੋਂ ਅੱਜ ਇਥੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਸਾਹਮਣੇ ਰੋਸ ਭਰਪੂਰ ਧਰਨਾ ਦੇ ਕੇ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਕੀਤੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ| ਜਥੇਬੰਦੀ ਦੇ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕੁਲਾਰ ਦੀ ਅਗਵਾਈ ਵਿੱਚ ਇਕੱਤਰ ਹੋਏ ਧਰਨਾਕਾਰੀਆਂ ਨੂੰ ਆਗੂਆਂ ਨੇ ਸੰਬੋਧਨ ਕੀਤਾ| ਬੁਲਾਰਿਆਂ ਨੇ ਵਿਭਾਗ ਦੇ ਡਾਇਰੈਕਟਰ ਵੱਲੋਂ ਵੈਟਰਨਰੀ ਅਧਿਕਾਰੀਆਂ, ਸਰਵਿਸ ਪ੍ਰੋਵਾਈਡਰਾਂ ਅਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਲੰਪੀ ਚਮੜੀ ਦੇ ਰੋਗ, ਗਲ ਘੋਟੂ ਵੈਕਸੀਨ ਆਦਿ ਦਾ ਕੰਮ ਕਰਨ ਲਈ ਮਜਬੂਰ ਕਰਨ ਵਾਲੇ ਪੱਤਰ ਦੀ ਨਿਖੇਧੀ ਕੀਤੀ।
ਪਠਾਨਕੋਟ (ਪੱਤਰ ਪ੍ਰੇਰਕ): ਪਸ਼ੂ ਪਾਲਣ ਵਿਭਾਗ ਖ਼ਿਲਾਫ਼ ਵੈਟਰਨਰੀ ਇੰਸਪੈਕਟਰਾਂ ਵੱਲੋਂ ਅੱਜ ਇਥੇ ਡਿਪਟੀ ਡਾਇਰੈਕਟਰ ਦਫ਼ਤਰ ਮੂਹਰੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਸੰਦੀਪ ਮਹਾਜਨ ਨੇ ਦੋਸ਼ ਲਾਇਆ ਕੇ ਪਸ਼ੂ ਪਾਲਣ ਵਿਭਾਗ ਦੀ ਉੱਚ ਅਫਸਰਸ਼ਾਹੀ ਵੈਟਰਨਰੀ ਇੰਸਪੈਕਟਰਜ਼ ਕੇਡਰ ਨੂੰ ਬੇਲੋੜਾ ਤੰਗ, ਪ੍ਰੇਸ਼ਾਨ ਕਰ ਰਹੀ ਹੈ।