ਪਠਾਨਕੋਟ: ਪਸ਼ੂ ਪਾਲਣ ਵਿਭਾਗ ਦੀ ਉੱਚ ਅਫਸਰਸ਼ਾਹੀ ਵੱਲੋਂ ਵੈਟਰਨਰੀ ਇੰਸਪੈਕਟਰ ਕੇਡਰ ਖਿਲਾਫ਼ ਅਪਣਾਏ ਜਾ ਰਹੇ ਤਾਨਾਸ਼ਾਹੀ ਰਵੱਈਏ ਵਿਰੁੱਧ ਐਸੋਸੀਏਸ਼ਨ ਵੱਲੋਂ 21 ਸਤੰਬਰ ਨੂੰ ਪੰਜਾਬ ਦੇ ਸਮੂਹ ਡਿਪਟੀ ਡਾਇਰੈਕਟਰਾਂ ਦੇ ਦਫਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਸੁਰੇਸ਼ ਕੁਮਾਰ ਪਠਾਨਕੋਟ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀ ਉੱਚ ਅਫਸਰਸ਼ਾਹੀ ਵਿਭਾਗ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਬਾਰੇ ਵੈਟਰਨਰੀ ਇੰਸਪੈਕਟਰਾਂ ਨੂੰ ਬੇਲੋੜਾ ਤੰਗ, ਪ੍ਰੇਸ਼ਾਨ ਕਰ ਰਹੀ ਹੈ।ਲੰਪੀ ਸਕਿੰਨ ਡਿਜੀਜ਼ ਵਰਗੀ ਮਹਾਂਮਾਰੀ ਦੌਰਾਨ ਵੀ ਠੇਕੇ ਉਤੇ ਭਰਤੀ ਕੀਤੇ ਸਰਵਿਸ ਪ੍ਰੋਵਾਈਡਰਾਂ ਨੇ ਵਿਭਾਗੀ ਜ਼ਿੰਮੇਵਾਰੀਆਂ ਦਾ ਬਾਈਕਾਟ ਕਰੀ ਰੱਖਿਆ ਹੈ ਜਿਸ ਕਾਰਨ ਪਸ਼ੂ ਪਾਲਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਅ ਲਈ ਕੀਤੀ ਜਾਣ ਵਾਲੀ ਵੈਕਸੀਨੇਸ਼ਨ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ। ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ 21ਸਤੰਬਰ ਨੂੰ ਸਮੂਹ ਡਿਪਟੀ ਡਾਇਰੈਕਟਰਾਂ ਦੇ ਦਫਤਰਾਂ ਮੂਹਰੇ ਦੁਪਹਿਰ ਬਾਅਦ 3 ਵਜੇ ਤੋਂ ਲੈ ਕੇ 5 ਵਜੇ ਤੱਕ ਰੋਸ ਮੁਜ਼ਾਹਰੇ ਕੀਤੇ ਜਾਣਗੇ। -ਪੱਤਰ ਪ੍ਰੇਰਕ