ਤਰਨ ਤਾਰਨ (ਪੱਤਰ ਪ੍ਰੇਰਕ): ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੀ ਜ਼ਿਲ੍ਹਾ ਇਕਾਈ ਨੇ ਸਰਕਾਰ ਵੱਲੋਂ ਸੈਕੰਡਰੀ ਵਿਭਾਗ ਦੇ ਅਧਿਆਪਕਾਂ ਨੂੰ ਆਪਣੀ ਇੱਛਾ ਦੇ ਸਟੇਸ਼ਨਾਂ ’ਤੇ ਬਦਲੀਆਂ ਕਰਵਾਉਣ ਦੇ ਹੱਕ ਤੋਂ ਵਾਂਝਾ ਰੱਖਣ ਖ਼ਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਹੈ| ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ, ਪ੍ਰਤਾਪ ਸਿੰਘ ਠਠਗੜ੍ਹ, ਕਵਰਦੀਪ ਸਿੰਘ ਢਿੱਲੋਂ, ਅਮਰਦੀਪ ਸ਼ਰਮਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਬਿਨਾ ਦੇਰੀ ਅਧਿਆਪਕਾਂ ਦੀਆਂ ਬਦਲੀਆਂ ਦਾ ਆਨਲਾਈਨ ਪੋਰਟਲ ਖੋਲ੍ਹਣ ਦੀ ਮੰਗ ਕੀਤੀ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ ਹੈ।