ਡਾ. ਰਾਜਿੰਦਰ ਸਿੰਘ
ਡੇਰਾ ਬਾਬਾ ਨਾਨਕ, 25 ਜਨਵਰੀ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਹਲਕੇ ਅੰਦਰ ਕਾਂਗਰਸ ਦਾ ਚੋਣ ਪ੍ਰਚਾਰ ਯੋਜਨਾਬੱਧ ਢੰਗ ਨਾਲ ਚਲਾਉਣ ਲਈ ਅੱਜ ਕਾਂਗਰਸ ਦੇ ਉਮੀਦਵਾਰ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਗ੍ਰਹਿ ਧਾਰੋਵਾਲੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਹਲਕੇ ਦੇ ਕਾਂਗਰਸੀ ਵਰਕਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ| ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ ਵੱਲੋਂ ਚੋਣਾਂ ਸਬੰਧੀ ਜਿੱਥੇ ਕਾਂਗਰਸੀ ਵਰਕਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਉੱਥੇ ਹੀ ਆਪਣੇ ਵਿਰੋਧੀ ਉਮੀਦਵਾਰਾਂ ਖਿਲਾਫ ਭੜਾਸ ਵੀ ਕੱਢੀ|ਰੰਧਾਵਾ ਨੇ ਇਸ ਮੌਕੇ ਕਿਹਾ ਕਿ ਕੀਤੇ ਗਏ ਵਿਕਾਸ ਕਾਰਜਾਂ ਕਰਕੇ ਹਲਕੇ ਚ ਕਾਂਗਰਸ ਦੀ ਜਿੱਤ ਯਕੀਨੀ ਹੈ| ਇੰਦਰਜੀਤ ਸਿੰਘ ਰੰਧਾਵਾ ਨੇ ਅਕਾਲੀ ਦਲ ਤੇ ਦੋਸ਼ ਲਾਇਆ ਕਿ ਉਹ ਹਰ ਆਪਣੇ ਹੀ ਅਕਾਲੀ ਵਰਕਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਚ ਸ਼ਾਮਲ ਕਰ ਰਹੇ ਹਨ|ਕਾਂਗਰਸ ਦੇ ਕਈ ਸੀਨੀਅਰ ਵਰਕਰਾਂ ਨੇ ਸੰਬੋਧਨ ਕਰਦਿਆਂ ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਵਿੱਚ ਉਨ੍ਹਾਂ ਜਿੱਤ ਲਈ ਸਾਰੇ ਸਿਰਤੋੜ ਮਿਹਨਤ ਕਰਨਗੇ| ਇਸ ਮੌਕੇ ਉਦੇਵੀਰ ਸਿੰਘ ਰੰਧਾਵਾ, ਬੱਬੀ ਬਰਾੜ ,ਨਰਿੰਦਰ ਬਾਜਵਾ, ਜਨਕ ਰਾਜ ਮਹਾਜਨ, ਮਨੀ ਮਹਾਜਨ ਸਣੇ ਵੱਡੀ ਗਿਣਤੀ ਚ ਹਲਕੇ ਕਾਂਗਰਸੀ ਵਰਕਰ ਮੌਜੂਦ ਸਨ|