
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 24 ਜਨਵਰੀ
73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਹੋਈ। ਇਸ ਦੌਰਾਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਹੋਣਗੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਜਨਰਲ ਅਮਰਿੰਦਰ ਸਿੰਘ ਟਿਵਾਣਾ, ਜਿਲ੍ਹਾ ਮਾਲ ਅਫ਼ਸਰ ਅਰਵਿੰਦਰ ਸਿੰਘ ਤੋਂ ਇਲਾਵਾ ਅਧਿਕਾਰੀ ਹਾਜ਼ਰ ਸਨ।
ਤਰਨ ਤਾਰਨ (ਗੁਰਬਖਸ਼ਪੁਰੀ):ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਵੱਲੋਂ ਸਥਾਨਕ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 7ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ 26 ਜਨਵਰੀ ਦੇ ਮੁੱਖ ਸਮਾਗਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਡਰੋਨ ਉਡਾਉਣ ’ਤੇ ਪਾਬੰਦੀ
ਕਾਰਜਕਾਰੀ ਮੈਜਿਸਟਰੇਟ ਪਰਮਿੰਦਰ ਸਿੰਘ ਭੰਡਾਲ ਨੇ ਹੁਕਮ ਜਾਰੀ ਕੀਤਾ ਕਿ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਸ਼ਹਿਰ ਵਿੱਚ ਮੈਰਿਜ ਪੈਲਸਾਂ, ਹੋਟਲਾਂ ਜਾਂ ਖੁੱਲੀ ਜਗ੍ਹਾ ਪਰ ਕਿਸੇ ਵੀ ਤਰ੍ਹਾਂ ਦਾ ਡਰੋਨ ਕੈਮਰਾ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ