ਹਵਾਲਾਤੀ ਫ਼ਰਾਰ, ਚਾਰ ਏਐੱਸਆਈ ਨਾਮਜ਼ਦ

ਹਵਾਲਾਤੀ ਫ਼ਰਾਰ, ਚਾਰ ਏਐੱਸਆਈ ਨਾਮਜ਼ਦ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਲਈ ਲਿਆਂਦੇ ਗਏ ਇਕ ਹਵਾਲਾਤੀ ਦੇ ਭੱਜ ਜਾਣ ਕਾਰਨ ਪਠਾਨਕੋਟ ਪੁਲੀਸ ਦੇ 4 ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਆਪਣੀ ਡਿਊਟੀ ਦੌਰਾਨ ਕੁਤਾਹੀ ਵਰਤਣ ਦੇ ਦੋਸ਼ ਹੇਠ ਨਾਮਜ਼ਦ ਕੀਤੇ ਗਏ ਹਨ। ਫ਼ਰਾਰ ਹੋਏ ਹਵਾਲਾਤੀ ਖਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਮਜੀਠਾ ਰੋਡ ਥਾਣੇ ਦੀ ਪੁਲੀਸ ਵੱਲੋਂ ਜਿਨ੍ਹਾਂ ਪੁਲੀਸ ਕਰਮਚਾਰੀਆਂ ਨੂੰ ਨਾਮਜ਼ਦ ਕੀਤਾ ਗਿਆ, ਉਨ੍ਹਾਂ ਦੀ ਸ਼ਨਾਖ਼ਤ ਬਲਕਾਰ ਚੰਦ, ਅਵਤਾਰ ਚੰਦ, ਕਿਸ਼ਨ ਲਾਲ ਅਤੇ ਸੁਰਿੰਦਰ ਜੀਤ ਸਿੰਘ ਵਜੋਂ ਹੋਈ ਹੈ। ਫ਼ਰਾਰ ਹੋਏ ਵਿਅਕਤੀ ਦੀ ਸ਼ਨਾਖ਼ਤ ਸਿਕੰਦਰ ਲਾਲ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਆਖਿਆ ਕਿ ਨਾਮਜ਼ਦ ਕੀਤੇ 4 ਏਐੱਸਆਈਜ਼ ਖਿਲਾਫ਼ ਕਾਰਵਾਈ ਵਾਸਤੇ ਪਠਾਨਕੋਟ ਪੁਲੀਸ ਨੂੰ ਲਿਖਿਆ ਜਾ ਰਿਹਾ ਹੈ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All