ਅੰਮ੍ਰਿਤਸਰ ਦੇ ਵਿਕਾਸ ਲਈ 41 ਕਰੋੜ ਦੇ ਵਿਕਾਸ ਕਾਰਜ ਮਨਜ਼ੂਰ
ਵਾਲਡ ਸਿਟੀ ਦੇ ਵਿਕਾਸ ਲਈ 417 ਕਰੋੜ ਦੇ ਈ-ਟੈਂਡਰ ਜਾਰੀ
Advertisement
ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਦੇ ਇਤਿਹਾਸਕ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਅਧਿਆਤਮਕ ਵਿਰਾਸਤ, ਸੱਭਿਆਚਾਰ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ। ਵਿਧਾਇਕ ਡਾ. ਅਜੇ ਗੁਪਤਾ ਪਿੰਡ ਕੀਰਤਨਗੜ੍ਹ ਅਤੇ ਪਿੰਡ ਮੂਲੇਚੱਕ ਵਿੱਚ ਮੁਹੱਲਾ ਕਲੀਨਿਕਾਂ ਦੀ ਉਸਾਰੀ ਦਾ ਉਦਘਾਟਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ ਗੁਰੂ ਤੇਗ ਬਹਾਦਰ ਸਾਹਿਬ ਦੇ ਆਸ਼ੀਰਵਾਦ ਨਾਲ ਸੰਭਵ ਹੋਇਆ ਹੈ, ਜੋ ਸਾਰੀ ਮਨੁੱਖਤਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਅੰਮ੍ਰਿਤਸਰ ਵਾਲਡ ਸਿਟੀ ਨੂੰ ਵਿਕਸਿਤ ਕਰਨ ਲਈ ਕੰਮ ਸ਼ੁਰੂ ਹੋ ਗਿਆ ਹੈ। ਉਨ੍ਹਾਂ ਮਾਣ ਪ੍ਰਗਟਾਇਆ ਕਿ ਵਾਲਡ ਸਿਟੀ ਦਾ ਵੱਡਾ ਹਿੱਸਾ ਉਨ੍ਹਾਂ ਦੇ ਕੇਂਦਰੀ ਹਲਕੇ ਵਿੱਚ ਆਉਂਦਾ ਹੈ। ਉਹ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੀਆਂ ਚਾਰ ਪ੍ਰਮੁੱਖ ਸੜਕਾਂ ਦੇ ਨਿਰਮਾਣ ਦਾ ਉਦਘਾਟਨ ਕਰ ਚੁੱਕੇ ਹਨ, ਜਿਨ੍ਹਾਂ ਦੀ ਲਾਗਤ ਲਗਭਗ 41 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ’ਤੇ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਮਹਾ ਸਿੰਘ ਰੋਡ, ਸ਼ੇਰਾਂਵਾਲਾ ਗੇਟ, ਘਿਓ ਮੰਡੀ ਅਤੇ ਰਾਮਸਰ ਰੋਡ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੀ ਹੈ, ਨੂੰ ਵਿਰਾਸਤੀ ਸਟਰੀਟ ਦਾ ਰੂਪ ਦਿੱਤਾ ਜਾਵੇਗਾ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਵਾਲਡ ਸਿਟੀ ਦੇ ਵਿਕਾਸ ਲਈ 206 ਕਰੋੜ ਅਤੇ 211 ਕਰੋੜ ਦੇ ਈ-ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਲਡ ਸਿਟੀ ਦੇ 11 ਵਾਰਡਾਂ ਵਿੱਚ ਲਗਭਗ 117 ਕਿਲੋਮੀਟਰ ਸੜਕਾਂ, ਗਲੀਆਂ ਅਤੇ ਬਾਜ਼ਾਰਾਂ ਨੂੰ ਵਿਰਾਸਤੀ ਸਟਰੀਟ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਇੱਥੇ ਸਥਿਤ ਇਮਾਰਤਾਂ ’ਤੇ ਵੀ ਪੰਜਾਬੀ ਸੱਭਿਆਚਾਰਕ ਕਲਾਕ੍ਰਿਤੀਆਂ ਦੀ ਚਿੱਤਰਕਾਰੀ ਕੀਤੀ ਜਾਵੇਗੀ।
Advertisement
Advertisement
