DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਵਿਧਾਇਕ ਲਾਲਪੁਰਾ ਨੇ ਜੀੳੁਵਾਲਾ ਤੋਂ ਬੱਸ ਰਵਾਨਾ ਕੀਤੀ

  • fb
  • twitter
  • whatsapp
  • whatsapp
featured-img featured-img
ਬੱਸ ਨੂੰ ਰਵਾਨਾ ਕਰਦੇ ਹੋਏ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ। -ਫੋਟੋ: ਗੁਰਬਖਸ਼ਪੁਰੀ
Advertisement

ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਇਲਾਕੇ ਦੇ ਪਿੰਡ ਜੀਉਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਪੂਰੀ ਕਰਨ ਅਤੇ ਸੁੱਖੀ-ਸਾਂਦੀ ਵਾਪਸ ਆਪਣੇ ਘਰਾਂ ਨੂੰ ਪਰਤਣ। ਇਸ ਮੌਕੇ ‘ਆਪ’ ਆਗੂ ਅਮਰਿੰਦਰ ਸਿੰਘ ਐਮੀ, ‘ਆਪ’ ਆਗੂ ਅੰਜੂ ਵਰਮਾ, ਤੀਰਥ ਯਾਤਰਾ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਸ਼ੇਰ ਸਿੰਘ ਝੰਡੇਰ ਹਾਜ਼ਰ ਸਨ।

Advertisement
Advertisement
×