DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਧਾਲੀਵਾਲ ਵੱਲੋਂ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ

ਪੱਤਰ ਪ੍ਰੇਰਕ ਅਜਨਾਲਾ, 17 ਅਪਰੈਲ ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਦੇ ਸਰਕਾਰੀ ਸਕੂਲਾਂ ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਅਤੇ ਐਲੀਮੈਂਟਰੀ ਜਗਦੇਵ ਖੁਰਦ...
  • fb
  • twitter
  • whatsapp
  • whatsapp
featured-img featured-img
ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement

ਪੱਤਰ ਪ੍ਰੇਰਕ

ਅਜਨਾਲਾ, 17 ਅਪਰੈਲ

Advertisement

ਹਲਕਾ ਅਜਨਾਲਾ ਦੇ ਸਰਹੱਦੀ ਪਿੰਡ ਜਗਦੇਵ ਖੁਰਦ ਦੇ ਸਰਕਾਰੀ ਸਕੂਲਾਂ ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਕੰਮਾਂ ਦੇ ਉਦਘਾਟਨ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਅਤੇ ਐਲੀਮੈਂਟਰੀ ਜਗਦੇਵ ਖੁਰਦ ਦੇ ਸਕੂਲਾਂ ਵਿੱਚ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲ ਜਗਦੇਵ ਖੁਰਦ ਵਿੱਚ ਨਵੀਂ ਰਸੋਈ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਲਾਸ ਰੂਮ, ਸਾਇੰਸ ਲੈਬ, ਲਾਇਬਰੇਰੀ ਅਤੇ ਸਕੂਲ ਦੀ ਚਾਰਦੀਵਾਰੀ ਦਾ ਕੰਮ ਬੱਚਿਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਵਿੱਚ ਵਿਸ਼ਵ ਪੱਧਰੀ ਆਧੁਨਿਕ ਸਹੂਲਤਾਂ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸਕੂਲਾਂ ਉੱਤੇ ਸਾਡਾ ਧਿਆਨ ਬਰਾਬਰ ਰਹੇਗਾ ਤਾਂ ਜੋ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਵੀ ਰੁਕਾਵਟ ਨਾ ਰਹੇ। ਇਸ ਮੌਕੇ ਖ਼ੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਮੁੱਖ ਅਧਿਆਪਕ ਆਤਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗੋਪਾ ਗਿੱਲ ਆਦਿ ਹਾਜ਼ਰ ਸਨ I

 

Advertisement
×