ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਲੀਵਾਲ ਨੇ ਅਜਨਾਲਾ ਦਫ਼ਤਰ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।
Advertisement
ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸਥਿਤ ਦਫਤਰ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਪੰਜਾਬ ਵਿੱਚ ਹੋਈਆਂ ਭਾਰੀ ਬਰਸਾਤਾਂ ਤੇ ਹੜ੍ਹਾਂ ਨਾਲ ਝੋਨੇ ’ਚ ਨਮੀ ਵਧਣ, ਦਾਣੇ ਬਦਰੰਗ ਹੋਣ ਆਦਿ ਨੁਕਸਾਂ ਦਾ ਮਾਮਲਾ ਉਠਾਉਂਦੇ ਹੋਏ ਝੋਨੇ ਦੀ ਖਰੀਦ ‘ਚ ਛੋਟ ਦੇਣ ਲਈ ਸਰਕਾਰੀ ਏਜੰਸੀਆਂ ਨੂੰ ਪੂਰੇ ਮੁੱਲ ਦੇ ਝੋਨੇ ਦੀ ਖਰੀਦ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਰੱਖੀ, ਜਿਸ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਰੋਸਾ ਦਿੱਤਾ ਕਿ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਨੂੰ ਇਸ ਸਬੰਧੀ ਜਲਦੀ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਦਰਿਆਵਾਂ ਕੰਢੇ ਖੇਤੀ ਕਰਦੇ ਦਰਿਆ ਬੁਰਦ ਜ਼ਮੀਨਾਂ ਦੇ ਪ੍ਰਭਾਵਿਤ ਕਿਸਾਨਾਂ ਨੂੰ 18,800 ਰੁਪਏ ਪ੍ਰਤੀ ਏਕੜ ਅਤੇ ਨੁਕਸਾਨੀਆਂ ਫਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਧਾਲੀਵਾਲ ਨੇ ਕੇਂਦਰ ਸਰਕਾਰ ਤੋਂ ਨਾਗਰਿਕਾਂ ਦੀ ਰੋਟੀ ਦੀ ਸਥਾਈ ਲੋੜ ਨੂੰ ਬਹਾਲ ਰੱਖਣ ਹਿੱਤ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ।

 

Advertisement

Advertisement
Show comments