ਛੁੱਟੀ ਦੇ ਬਾਵਜੂਦ ਐੱਸਡੀਐੱਮ ਦਫ਼ਤਰ ਅੱਗੇ ਧਰਨਾ : The Tribune India

ਛੁੱਟੀ ਦੇ ਬਾਵਜੂਦ ਐੱਸਡੀਐੱਮ ਦਫ਼ਤਰ ਅੱਗੇ ਧਰਨਾ

ਛੁੱਟੀ ਦੇ ਬਾਵਜੂਦ ਐੱਸਡੀਐੱਮ ਦਫ਼ਤਰ ਅੱਗੇ ਧਰਨਾ

ਤਰਨ ਤਾਰਨ ਵਿੱਚ ਧਰਨਾ ਦਿੰਦੀਆਂ ਹੋਈਆਂ ਆਂਗਣਵਾੜੀ ਵਰਕਰਾਂ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ

ਤਰਨ ਤਾਰਨ, 2 ਅਕਤੂਬਰ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਅੱਜ ਇਥੇ ਆਈਸੀਡੀਐੱਸ (ਬੱਚਿਆਂ ਦਾ ਸੰਪੂਰਨ ਵਿਕਾਸ ਸਕੀਮ) ਦੀ ਸਥਾਪਨਾ ਦੀ 46ਵੀਂ ਵਰ੍ਹੇਗੰਢ ਮੌਕੇ ਆਪਣੀਆਂ ਮੰਗਾਂ ਸਬੰਧੀ ਅੱਜ ਇਥੇ ਐੱਸਡੀਐੱਮ ਦਫ਼ਤਰ ਅੱਗੇ ਛੁੱਟੀ ਦੇ ਬਾਵਜੂਦ ਵਿਸ਼ਾਲ ਧਰਨਾ ਦਿੱਤਾ ਗਿਆ| ਜਥੇਬੰਦੀ ਨੇ ਆਪਣੇ ਮਸਲਿਆਂ ਬਾਰੇ ਕੇਂਦਰ ਅਤੇ ਸੂਬਾ ਸਰਕਾਰ ਦੇ ਨਾਂ ਮੰਗ ਪੱਤਰ ਅਧਿਕਾਰੀਆਂ ਨੂੰ ਦਿੱਤੇ|

ਧਰਨੇ ਨੂੰ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਮਾਲਮੋਹਰੀ, ਅਰਵਿੰਦਰ ਕੌਰ, ਰਣਜੀਤ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ ਰੁਮਾਣਾ, ਪਲਵਿੰਦਰ ਕੌਰ ਨੇ ਸੰਬੋਧਨ ਕੀਤਾ| ਬੁਲਾਰਿਆਂ ਸਕੀਮ ਦੇ ਲਾਗੂ ਹੋਣ ਦੇ 45 ਸਾਲ ਪੂਰੇ ਹੋਣ ਵੀ ਛੋਟੇ ਬੱਚਿਆਂ ਦੀ ਸਾਂਭ-ਸੰਭਾਲ ਲਈ ਸਥਾਪਤ ਇਨ੍ਹਾਂ ਆਂਗਣਵਾੜੀ ਕੇਂਦਰਾਂ ਨੂੰ ਇਮਾਰਤਾਂ, ਫਰਨੀਚਰ ਆਦਿ ਸਹੂਲਤਾਂ ਦੇਣ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ| ਆਗੂਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਵਰਕਰਾਂ ਨੂੰ ਨਰਸਰੀ ਅਧਿਆਪਕ ਦਾ ਦਰਜਾ ਦੇਣ, ਤਿੰਨ ਤੋਂ ਛੇ ਸਾਲ ਤੱਕ ਦੇ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਵਾਪਸ ਦੇਣ ਦੀ ਵੀ ਮੰਗ ਕੀਤੀ| ਬੁਲਾਰਿਆਂ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਦਹਾਕਿਆਂ ਤੋਂ ਅਣਗੌਲਿਆਂ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ|

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All