DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Dinesh Bassi arrested: ਬੱਸੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਥਾਣੇ ਅੱਗੇ ਧਰਨਾ

ਪੁਲੀਸ ਦੀ ਕਾਰਵਾਈ ਰਾਜਨੀਤੀ ਤੋਂ ਪ੍ਰੇਰਿਤ: ਅੌਜਲਾ

  • fb
  • twitter
  • whatsapp
  • whatsapp
featured-img featured-img
ਸਿਵਲ ਲਾਈਨਜ਼ ਥਾਣੇ ਦੇ ਬਾਹਰ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ। -ਫੋਟੋ: ਵਿਸ਼ਾਲ ਕੁਮਾਰ
Advertisement

ਸਿਵਲ ਲਾਈਨਜ਼ ਪੁਲੀਸ ਵੱਲੋਂ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ। ਕਾਬਿਲੇਗ਼ੌਰ ਹੈ ਕਿ ਕੁਝ ਦਿਨ ਪਹਿਲਾਂ ਉਸਦੇ ਪੁੱਤਰ ਵੰਸ਼ ਬੱਸੀ ਨੂੰ 50 ਲੱਖ ਰੁਪਏ ਦੀ ਜਾਇਦਾਦ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ ਤੇ ਅੱਜ ਦਿਨੇਸ਼ ਬੱਸੀ ਨੂੰ ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਖ਼ਿਲਾਫ਼ ਕਾਂਗਰਸੀ ਕੌਂਸਲਰਾਂ ਅਤੇ ਆਗੂਆਂ ਨੇ ਸਿਵਲ ਲਾਈਨਜ਼ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਕੇ ’ਤੇ ਪਹੁੰਚੇ ਅਤੇ ਇਸ ਕਾਰਵਾਈ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ। ਕਾਂਗਰਸੀ ਕੌਂਸਲਰਾਂ ਨੇ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂ ਸੰਜੀਵ ਤਾਂਗੜੀ ਨੇ ਕਿਹਾ ਕਿ ਜੇਕਰ ਬੱਸੀ ਨੂੰ ਰਿਹਾਅ ਨਹੀਂ ਕੀਤਾ ਗਿਆ ਤਾਂ ਪਾਰਟੀ ਵੱਡਾ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਉਹ ਇਸ ਮਾਮਲੇ ਵਿੱਚ ਸ਼ਾਮਲ ਨਹੀਂ ਸਨ, ਪਰ ਉਸ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਸਿਵਲ ਲਾਈਨਜ਼ ਪੁਲੀਸ ਨੇ ਪਹਿਲਾਂ ਵੰਸ਼ ਬੱਸੀ ਅਤੇ ਉਸਦੇ ਸਾਥੀ ’ਤੇ ਜਾਇਦਾਦ ਦੇ ਸੌਦੇ ਵਿੱਚ 50 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਇਹ ਕੇਸ ਕੈਨਾਲ ਕਲੋਨੀ ਵਾਸੀ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ।

Advertisement
Advertisement
×