ਟਰੈਕਟਰ ਚਲਾ ਕੇ ਡੀਸੀ ਨੇ ਸ਼ੁਰੂ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ਪਾਣੀ ਦੀ ਬੱਚਤ ਵਾਸਤੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ

ਟਰੈਕਟਰ ਚਲਾ ਕੇ ਡੀਸੀ ਨੇ ਸ਼ੁਰੂ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ਪਿੰਡ ਕੋਟ ਬੁੱਢਾ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਜਨਾਬ ਮੁਹੰਮਦ ਇਸ਼ਫਾਕ।

ਵਰਿੰਦਰਜੀਤ ਜਾਗੋਵਾਲ

ਕਾਹਨੂੰਵਾਨ, 20 ਮਈ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਸਵੇਰ ਸਮੇਂ ਪਿੰਡ ਕੋਟ ਬੁੱਢਾ ਵਿੱਚ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ੁਦ ਟਰੈਕਟਰ ਚਲਾ ਕੇ ਸੀਡ ਡਰਿੱਲ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸ਼ੁਰੂਆਤ ਕਰਵਾਈ।

ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 20 ਮਈ ਤੋ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇਸ ਮੌਕੇ ਪਿੰਡ ਦੇ ਕਿਸਾਨਾਂ ਨੇ ਝੋਨਾ ਸਿੱਧਾ ਬੀਜਣ ਲਈ ਹਾਂ ਪੱਖੀ ਹੁੰਗਾਰਾ ਦਿੱਤਾ। ਇਸ ਮੌਕੇ ਡਾ. ਰਣਧੀਰ ਠਾਕੁਰ ਖੇਤੀਬਾੜੀ ਅਫ਼ਸਰ, ਸਰਪੰਚ ਮੱਖਣ ਲਾਲ, ਡਾ. ਹਰਮਿੰਦਰ ਸਿੰਘ ਗਿੱਲ, ਡਾ. ਗੁਰਪਿੰਦਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਦਿਲਬਾਗ ਸਿੰਘ, ਡਾ. ਪਰਮਜੀਤ ਸਿੰਘ, ਡਾ. ਮਨਿੰਦਰਪਾਲ ਸਿੰਘ, ਡਾ. ਰਜਿੰਦਰ ਕੋਰ, ਡਾ. ਭਵਜੀਤ ਸਿੰਘ, ਕੈਪਟਨ ਮੰਗਲ ਸਿੰਘ ਸਮੇਤ ਪਿੰਡ ਵਾਸੀ ਮੌਜੂਦ ਸਨ।

ਕੋਟ ਬੁੱਢਾ ਪਿੰਡ ਦੇ ਕਿਸਾਨ ਅਵਤਾਰ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਨ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਤਿੰਨ ਮੁੱਖ ਮੁੱਦਿਆਂ ਜਿਵੇਂ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ, ਮੂੰਗੀ ਦੀ ਕਾਸ਼ਤ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਸਬੰਧੀ ਜਾਗਰੂਕ ਕਰਨ ਲਈ ਆਏ ਹਨ ਅਤੇ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਘੱਟੋ ਘੱਟ ਇੱਕ ਪਿੰਡ ਵਿਚ ਜਾ ਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਤੇ ਖ਼ਾਸ ਕਰਕੇ ਕਿਸਾਨਾਂ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਡਾ. ਗੁਰਦੇਵ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਣਕਾਰੀ ਦਿੱਤੀ।

ਤਰਨ ਤਾਰਨ (ਗੁਰਬਖਸ਼ਪੁਰੀ): ਜ਼ਮੀਨ ਹੇਠਲਾ ਪਾਣੀ ਬਚਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਇਲਾਕੇ ਦੇ ਪਿੰਡ ਗੱਗੋਬੁਆ ਦੇ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਦੀ ਸ਼ੁਰੁਆਤ ਕੀਤੀ ਗਈ|

ਇਸ ਮੌਕੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸ਼ਿਰਕਤ ਕੀਤੀ। ਵਿਧਾਇਕ ਡਾ. ਸੋਹਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਕਰਨ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਧਿਕਾਰੀ ਡਾ. ਜਗਵਿੰਦਰ ਸਿੰਘ ਨੇ ਇਲਾਕੇ ਅੰਦਰ ਧਰਤੀ ਹੇਠਲਾ ਪਾਣੀ ਚਿੰਤਾ ਦੀ ਹੱਦ ਤੱਕ ਹੇਠਾਂ ਚਲੇ ਜਾਣ ਤੋਂ ਸੁਚੇਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All