ਦਿਵਿਆਂਗਾਂ ਦਾ ਧਰਨਾ ਸਿਆਸਤ ਤੋਂ ਪ੍ਰੇਰਿਤ: ਸੋਹਲ : The Tribune India

ਦਿਵਿਆਂਗਾਂ ਦਾ ਧਰਨਾ ਸਿਆਸਤ ਤੋਂ ਪ੍ਰੇਰਿਤ: ਸੋਹਲ

ਦਿਵਿਆਂਗਾਂ ਦਾ ਧਰਨਾ ਸਿਆਸਤ ਤੋਂ ਪ੍ਰੇਰਿਤ: ਸੋਹਲ

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ।

ਗੁਰਬਖ਼ਸ਼ਪੁਰੀ

ਤਰਨ ਤਾਰਨ, 25 ਨਵੰਬਰ

ਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਬੀਤੇ ਪੰਜ ਦਿਨਾਂ ਤੋਂ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰਵਾਰ ਦਿਵਿਆਂਗ ਵਿਅਕਤੀਆਂ ਵਲੋਂ ਦਿੱਤੇ ਧਰਨੇ ਨੂੰ ਨਿਰਾਧਾਰ, ਰਾਜਨੀਤੀ ਤੋਂ ਪ੍ਰੇਰਿਤ ਅਤੇ ਰਸਤਾ ਰੋਕ ਨੇ ਆਮ ਜਨਤਾ ਨੂੰ ਪ੍ਰੇਸ਼ਾਨ ਕਰਕੇ ਪ੍ਰਸ਼ਾਸਨ ’ਤੇ ਦਬਾਅ ਵਾਲਾ ਦੱਸਿਆ ਹੈ| ਡਾ. ਸੋਹਲ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਵਲੋਂ ਜਿਹੜੀਆਂ ਦੋ ਵਿਸ਼ੇਸ਼ ਲੋੜਾਂ ਵਾਲ਼ੀਆਂ ਮੁਲਾਜ਼ਮ ਔਰਤਾਂ ਨੂੰ ਸੇਵਾਵਾਂ ਤੋਂ ਹਟਾਉਣ ਦੀ ਗੱਲ ਕੀਤੀ ਜਾ ਰਹੀ ਹੈ ਉਨ੍ਹਾਂ ਨੂੰ ਕਿਸੇ ਕੰਪਨੀ ਵੱਲੋਂ ਸਫਾਈ ਸੇਵਕ ਦੇ ਤੌਰ ’ਤੇ ਠੇਕਾ ਆਧਾਰ ’ਤੇ ਰੱਖਿਆ ਗਿਆ ਹੈ ਅਤੇ ਇਨ੍ਹਾਂ ਔਰਤ ਮੁਲਾਜ਼ਮਾਂ ਨੂੰ ਨਗਰ ਕੌਂਸਲ ਨੇ ਸੇਵਾਵਾਂ ਕਰਨ ਤੋਂ ਨਹੀਂ ਰੋਕਿਆ ਬਲਕਿ ਉਹ ਖੁਦ ਹੀ ਕੰਮ ’ਤੇ ਨਹੀਂ ਆ ਰਹੀਆਂ| ਉਨ੍ਹਾਂ ਕਿਹਾ ਕਿ ਉਹ ਵਧ ਤੋਂ ਵਧ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੇ ਹੱਕ ਵਿੱਚ ਹਨ| ਇਸ ਦੇ ਨਾਲ ਹੀ ਦਿਵਿਆਂਗ ਵਿਅਕਤੀਆਂ ਵਲੋਂ ਅੱਜ ਵੀ ਵਿਧਾਇਕ ਦੀ ਰਿਹਾਇਸ਼ ਦੇ ਬਾਹਰਵਾਰ ਪੰਜਵੇਂ ਦਿਨ ਵੀ ਧਰਨਾ ਜਾਰੀ ਰੱਖਿਆ ਗਿਆ| 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਗੋਲੀਆਂ ਚਲਾਉਣ ਵਾਲੇ ਏਐੱਸਆਈ ਲੋਕਾਂ ਵੱਲੋਂ ਕਾਬੂ, ਪੁਲੀਸ ਹਵਾਲੇ ਕੀਤਾ

ਸ਼ਹਿਰ

View All