ਤਰਨ ਤਾਰਨ: ਸੀਪੀਆਈ ਦੀ ਬਲਾਕ ਨੌਸ਼ਹਿਰਾ ਪੰਨੂਆਂ ਇਕਾਈ ਵਲੋਂ ਇਲਾਕੇ ਦੇ ਪਿੰਡ ਢੋਟੀਆਂ ਵਿੱਚ ਅੱਜ ਇਕ ਮੀਟਿੰਗ ਕਰਕੇ ਇਲਾਕਾ ਵਾਸੀਆਂ ਦੇ ਮਸਲਿਆਂ ਬਾਰੇ ਚਰਚਾ ਕੀਤੀ ਗਈ| ਪਾਰਟੀ ਦੇ ਬਲਾਕ ਨੌਸ਼ਹਿਰਾ ਪੰਨੂਆਂ ਦੇ ਸਕੱਤਰ ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਸੰਬੋਧਨ ਕਰਦਿਆਂ ਇਲਾਕੇ ਦੀਆਂ ਸੰਪਰਕ ਸੜਕਾਂ ਦੀ ਅਤਿ ਦੀ ਮੰਦੀ ਹਾਲਤ, ਸਕੂਲਾਂ ਦੇ ਬੱਚਿਆਂ ਨੂੰ ਅੱਜ ਤੱਕ ਵੀ ਪਾਠ ਪੁਸਤਕਾਂ ਮੁਹੱਈਆ ਨਾ ਹੋਣ, ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ, ਸਿਹਤ ਡਿਸਪੈਂਸਰੀਆਂ ਵਿੱਚ ਦਵਾਈਆਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਕੀਤੀ| ਆਗੂਆਂ ਨੇ ਫੈਲ ਰਹੇ ਭ੍ਰਿਸ਼ਟਾਚਾਰ ਅਤੇ ਰੇਤ-ਬੱਜਰੀ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਵੀ ਆਵਾਜ਼ ਉਠਾਈ| ਇਸ ਮੌਕੇ ਆਗੂ ਜਤਿੰਦਰ ਸਿੰਘ ਤੇ ਦਿਲਬਾਗ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ