ਕਸ਼ਮੀਰ ਤੋਂ ਸਜਾਏ ਜਾਣ ਵਾਲੇ ਸ਼ਹੀਦੀ ਨਗਰ ਕੀਰਤਨ ਬਾਰੇ ਚਰਚਾ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਟਨ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿੱਚ ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਕਮੇਟੀਆਂ ਦਾ ਪੂਰਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਸਥਾਨਕ ਸਿੱਖ ਸੰਗਤਾਂ ਦੀ ਭਾਗੀਦਾਰੀ ਨਾਲ ਇਹ ਸਮਾਗਮ ਹੋਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਕਸ਼ਮੀਰ ਦੇ ਸਿੱਖ ਆਗੂਆਂ ਨਾਲ ਸਥਾਨਕ ਪੱਧਰ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਨਗਰ ਕੀਰਤਨ ਦੇ ਮਾਰਗ, ਪ੍ਰੋਗਰਾਮਾਂ ਤੇ ਪ੍ਰਬੰਧਾਂ ਬਾਰੇ ਵਿਸਥਾਰਿਤ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।
ਕਸ਼ਮੀਰ ਦੇ ਸਿੱਖ ਆਗੂ ਗੁਰਜੀਤ ਸਿੰਘ ਨੇ ਕਿਹਾ ਕਿ ਕਸ਼ਮੀਰ ਦੀ ਸਿੱਖ ਸੰਗਤ ਨੇ ਗੁਰੂਘਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਿਯੋਗ ਦਿੱਤਾ ਹੈ। ਵਫ਼ਦ ਵਿੱਚ ਜਸਪਾਲ ਸਿੰਘ, ਪਰਮਜੀਤ ਸਿੰਘ, ਪਰਮਜੀਤ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਦਿਲਵੀਰ ਸਿੰਘ, ਮਨਜੀਤ ਸਿੰਘ ਸੋਢੀ, ਰਾਜਿੰਦਰ ਸਿੰਘ ਲੱਕੀ, ਸੁਖਮੀਤ ਸਿੰਘ ਅਤੇ ਗਜਿੰਦਰ ਸਿੰਘ ਹਾਜ਼ਰ ਸਨ।
