ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਸ਼ਮੀਰ ਤੋਂ ਸਜਾਏ ਜਾਣ ਵਾਲੇ ਸ਼ਹੀਦੀ ਨਗਰ ਕੀਰਤਨ ਬਾਰੇ ਚਰਚਾ

ਕਸ਼ਮੀਰ ਦੀ ਸਿੱਖ ਸੰਗਤ ਨੇ ਹੜ੍ਹ ਪੀੜਤ ਫੰਡ ਲਈ 79.50 ਲੱਖ ਰੁਪਏ ਦਿੱਤੇ
ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ।
Advertisement
ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਗੁਰੂ ਤੇਗ਼ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਸਾਹਿਬ ਮਟੱਨ (ਕਸ਼ਮੀਰ) ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਕਸ਼ਮੀਰ ਦੀਆਂ ਸਿੱਖ ਸੰਗਤ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ 79 ਲੱਖ 50 ਹਜ਼ਾਰ ਰੁਪਏ ਵੀ ਸ਼੍ਰੋਮਣੀ ਕਮੇਟੀ ਨੂੰ ਪ੍ਰਦਾਨ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਟਨ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿੱਚ ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਕਮੇਟੀਆਂ ਦਾ ਪੂਰਾ ਸਹਿਯੋਗ ਲਿਆ ਜਾਵੇਗਾ ਤਾਂ ਜੋ ਸਥਾਨਕ ਸਿੱਖ ਸੰਗਤਾਂ ਦੀ ਭਾਗੀਦਾਰੀ ਨਾਲ ਇਹ ਸਮਾਗਮ ਹੋਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਕਸ਼ਮੀਰ ਦੇ ਸਿੱਖ ਆਗੂਆਂ ਨਾਲ ਸਥਾਨਕ ਪੱਧਰ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਨਗਰ ਕੀਰਤਨ ਦੇ ਮਾਰਗ, ਪ੍ਰੋਗਰਾਮਾਂ ਤੇ ਪ੍ਰਬੰਧਾਂ ਬਾਰੇ ਵਿਸਥਾਰਿਤ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

Advertisement

ਕਸ਼ਮੀਰ ਦੇ ਸਿੱਖ ਆਗੂ ਗੁਰਜੀਤ ਸਿੰਘ ਨੇ ਕਿਹਾ ਕਿ ਕਸ਼ਮੀਰ ਦੀ ਸਿੱਖ ਸੰਗਤ ਨੇ ਗੁਰੂਘਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਿਯੋਗ ਦਿੱਤਾ ਹੈ। ਵਫ਼ਦ ਵਿੱਚ ਜਸਪਾਲ ਸਿੰਘ, ਪਰਮਜੀਤ ਸਿੰਘ, ਪਰਮਜੀਤ ਸਿੰਘ, ਸਤਪਾਲ ਸਿੰਘ, ਅਵਤਾਰ ਸਿੰਘ, ਅਮਰਜੀਤ ਸਿੰਘ, ਦਿਲਵੀਰ ਸਿੰਘ, ਮਨਜੀਤ ਸਿੰਘ ਸੋਢੀ, ਰਾਜਿੰਦਰ ਸਿੰਘ ਲੱਕੀ, ਸੁਖਮੀਤ ਸਿੰਘ ਅਤੇ ਗਜਿੰਦਰ ਸਿੰਘ ਹਾਜ਼ਰ ਸਨ।

Advertisement
Show comments