ਪੱਤਰ ਪ੍ਰੇਰਕ
ਗੁਰਦਾਸਪੁਰ, 29 ਸਤੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕੱਤਰਤਾ ਦੌਰਾਨ ਕਿਸਾਨੀ ਮਸਲਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਮਜ਼ਬੂਤੀ ਲਈ ਜ਼ੋਨ ਬਾਬਾ ਮਸਤੂ ਜੀ ਦੇ ਪਿੰਡ ਦੋਰਾਂਗਲਾ ਦੀ 15 ਮੈਂਬਰੀ ਕਮੇਟੀ ਦੀ ਚੋਣ ਰਾਮ ਮੂਰਤੀ ਅਤੇ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ।
ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲੋਕ ਲਾਮਬੰਦ ਹੋ ਰਹੇ ਹਨ। ਸੁਖਦੇਵ ਸਿੰਘ ਅਤੇ ਕੁਲਜੀਤ ਸਿੰਘ ਨੇ ਬਰਸਾਤ ਕਾਰਨ ਖ਼ਰਾਬ ਹੋਏ ਝੋਨੇ ਦੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਝੋਨੇ ਦੀ ਸਿੱਧੀ ਬਿਜਾਈ ਦਾ 1500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਕਮੇਟੀ ਦਾ ਗਠਨ ਕਰਕੇ ਪਿੰਡ ਦੋਰਾਂਗਲਾ ਤੋਂ ਪ੍ਰਧਾਨ ਪ੍ਰਬਜਿੰਦਰ ਸਿੰਘ, ਜਸਵੰਤ ਸਿੰਘ ਮੀਤ ਪ੍ਰਧਾਨ, ਅਜੀਤ ਸਿੰਘ ਸਕੱਤਰ, ਸਰਵਣ ਸਿੰਘ ਖਜ਼ਾਨਚੀ, ਅਜੀਤ ਸਿੰਘ ਸਹਾਇਕ ਖਜ਼ਾਨਚੀ, ਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਨਾਮ ਸਿੰਘ ਪ੍ਰੈੱਸ ਸਕੱਤਰ, ਨਿਰਮਲ ਸਿੰਘ ਸਲਾਹਕਾਰ ਅਤੇ ਅਰਸ਼ਦੀਪ ਸਿੰਘ ਸਹਾਇਕ ਸਕੱਤਰ ਚੁਣੇ ਗਏ।