ਪਠਾਨਕੋਟ ਜ਼ਿਲ੍ਹੇ ਨਾਲ ਸਬੰਧਿਤ ਮੁੱਦਿਆਂ ’ਤੇ ਚਰਚਾ
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਲੈ ਕੇ ਪੰਜਾਬ ਦੇ ਜਲਸਰੋਤ, ਖਣਨ, ਭੂਮੀ ਅਤੇ ਜਲ ਸੰਭਾਲ ਮੰਤਰੀ ਵਰਿੰਦਰ ਗੋਇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਮੁੱਦਿਆਂ...
Advertisement
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਠਾਕੁਰ ਅਮਿਤ ਸਿੰਘ ਮੰਟੂ ਨੇ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਨੂੰ ਲੈ ਕੇ ਪੰਜਾਬ ਦੇ ਜਲਸਰੋਤ, ਖਣਨ, ਭੂਮੀ ਅਤੇ ਜਲ ਸੰਭਾਲ ਮੰਤਰੀ ਵਰਿੰਦਰ ਗੋਇਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਯੂਬੀਡੀਸੀ ਡਵੀਜ਼ਨ ਗੁਰਦਾਸਪੁਰ ਦੇ ਐਕਸੀਅਨ ਨੂੰ ਹਟਾ ਦਿੱਤਾ ਗਿਆ ਸੀ ਅਤੇ ਉਸ ਦੀ ਜਗ੍ਹਾ ਕਿਸੇ ਹੋਰ ਨੂੰ ਨਿਯੁਕਤ ਕੀਤਾ ਗਿਆ ਹੈ, ਜਿਸ ਕਾਰਨ ਨਹਿਰੀ ਵਿਭਾਗ ਅੰਦਰ ਹੜ੍ਹ ਕੰਟਰੋਲ ਦੇ ਕੰਮ ਵਿੱਚ ਸਮੱਸਿਆਵਾਂ ਆ ਰਹੀਆਂ ਹਨ। ਇਸ ਨੂੰ ਹੱਲ ਕਰਨ ਲਈ ਉਨ੍ਹਾਂ ਨੇ ਇੱਕ ਸਥਾਈ ਐਕਸੀਅਨ ਨਿਯੁਕਤ ਕਰਨ ਦੀ ਮੰਗ ਕੀਤੀ। ਇਸ ਨੂੰ ਮੰਤਰੀ ਵਰਿੰਦਰ ਗੋਇਲ ਨੇ ਸਵੀਕਾਰ ਕਰ ਲਿਆ ਅਤੇ ਭਰੋਸਾ ਦਿੱਤਾ ਕਿ ਜਲਦੀ ਹੀ ਉੱਥੇ ਐਕਸੀਅਨ ਸਥਾਈ ਤੌਰ ’ਤੇ ਤਾਇਨਾਤ ਕੀਤਾ ਜਾਵੇਗਾ। ਰਣਜੀਤ ਸਾਗਰ ਡੈਮ ਦੇ ਸਕੂਲਾਂ ਵਿੱਚ ਤਾਇਨਾਤ ਸਟਾਫ ਨੂੰ ਪਿਛਲੇ ਕੁੱਝ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਮੁੱਦੇ ’ਤੇ ਵੀ ਮਸਲਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।
Advertisement
Advertisement