ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਠਾਨਕੋਟ ’ਚ ਕਾਂਗਰਸ ਦੀ ਮਜ਼ਬੂਤੀ ਲਈ ਚਰਚਾ

ਪੰਚਾਇਤ ਪੱਧਰ ਤੱਕ ਸੰਪਰਕ ਕਰਾਂਗੇ: ਓਝਾ
Advertisement

ਸੰਗਠਨ ਨਿਰਮਾਣ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਆਬਜ਼ਰਵਰ ਆਰਕੇ ਓਝਾ ਨੇ ਅੱਜ ਇੱਥੇ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਪ੍ਰਦੇਸ਼ ਖਜ਼ਾਨਚੀ ਤੇ ਸਾਬਕਾ ਵਿਧਾਇਕ ਅਮਿਤ ਵਿਜ, ਵਿਧਾਇਕ ਅਰੁਣਾ ਚੌਧਰੀ, ਸਾਬਕਾ ਮੰਤਰੀ ਰਮਨ ਭੱਲਾ, ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਨਰੇਸ਼ ਪੁਰੀ, ਮੇਅਰ ਪੰਨਾ ਲਾਲ ਭਾਟੀਆ, ਆਸ਼ੀਸ਼ ਵਿਜ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਭਿਯਮ ਸ਼ਰਮਾ ਐਡਵੋਕੇਟ ਆਦਿ ਹਾਜ਼ਰ ਸਨ। ਇਸ ਸਮੇਂ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਇੱਕ ਗੱਲਬਾਤ ਕੀਤੀ ਗਈ ਅਤੇ ਇਲਾਕੇ ਵਿੱਚ ਸੰਗਠਨ ਨਿਰਮਾਣ ਤੇ ਭਵਿੱਖ ਦੀਆਂ ਰਣਨੀਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਬਜ਼ਰਵਰ ਆਰਕੇ ਓਝਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਕਰਵਾਉਣ ਦਾ ਮੁੱਖ ਉਦੇਸ਼ ਸੰਗਠਨ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਸਾਲ 2025 ਨੂੰ ਸੰਗਠਨ ਦਾ ਸਾਲ ਐਲਾਨਿਆ ਹੈ। ਪਾਰਟੀ ਪ੍ਰਧਾਨ ਦੀ ਨਿਯੁਕਤੀ ਲਈ ਅਜਿਹੇ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ ਜੋ ਸਭਨਾਂ ਨੂੰ ਨਾਲ ਲੈ ਕੇ ਚੱਲਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਇਸ ’ਤੇ ਪੰਚਾਇਤ ਤੋਂ ਲੈ ਕੇ ਬਲਾਕ ਪੱਧਰ ਤੱਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਅੰਮ੍ਰਿਤਸਰ ’ਚ ਸੀਨੀਅਰ ਕਾਂਗਰਸੀ ਆਗੂਆਂ ਵੱਲੋਂ ਬੰਦ ਕਮਰਾ ਮੀਟਿੰਗ

Advertisement

ਅੰਮ੍ਰਿਤਸਰ (ਟਨਸ): ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਹੋਣ ਵਾਲੀਆਂ ਨਵੀਆਂ ਨਿਯੁਕਤੀਆਂ ਸਬੰਧੀ ਮਾਮਲੇ ਨੂੰ ਵਿਚਾਰਨ ਵਾਸਤੇ ਅੱਜ ਕੇਂਦਰ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਕੇਂਦਰੀ ਮੰਤਰੀ ਤੇ ਸਾਬਕਾ ਸਪੀਕਰ ਸੀ ਪੀ ਜੋਸ਼ੀ ਅੱਜ ਜੈਪੁਰ ਤੋਂ ਅੰਮ੍ਰਿਤਸਰ ਪਹੁੰਚੇ ਹਨ। ਉਨ੍ਹਾਂ ਇਸ ਸਬੰਧ ’ਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ। ਇਸ ਤੋਂ ਪਹਿਲਾ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੁਖਬਿੰਦਰ ਸਿੰਘ ਸਰਕਾਰੀਆ, ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਹਵਾਈ ਅੱਡੇ ’ਤੇ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਕਾਂਗਰਸੀ ਲੀਡਰਸ਼ਿਪ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਗਏ ਜਿੱਥੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਜ਼ਿਲ੍ਹੇ ਦੇ ਛੇ ਦਿਹਾਤੀ ਵਿਧਾਨ ਸਭਾ ਹਲਕਿਆਂ ਰਾਜਾਸਾਂਸੀ, ਮਜੀਠਾ, ਅਜਨਾਲਾ, ਅਟਾਰੀ, ਜੰਡਿਆਲਾ ਤੇ ਬਾਬਾ ਬਕਾਲਾ ਦੇ ਵਿਧਾਇਕ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜਾਂ ਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਸਥਾਨਕ ਹੋਟਲ ਵਿੱਚ ਬੰਦ ਕਮਰਾ ਮੀਟਿੰਗਾਂ ਕੀਤੀਆਂ ਗਈਆਂ। ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਇਹ ਸਾਰਾ ਕਾਰਜ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਦੇ ਵਾਸਤੇ ਕੀਤਾ ਜਾ ਰਿਹਾ ਹੈ। ਇਸ ਤੋ ਇਲਾਵਾ ਜ਼ਿਲ੍ਹਾ ਪ੍ਰਧਾਨਾਂ ਦੀਆਂ ਹੋਣ ਵਾਲੀਆਂ ਨਵੀਆਂ ਨਿਯੁਕਤੀਆਂ ਸਬੰਧੀ ਹਰ ਵਰਗ ਤੇ ਵਰਕਰਾਂ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ ਗਈ। ਜ਼ਿਕਰਯੋਗ ਹੈ ਕਿ ਪਹਿਲਾਂ ਦਿਹਾਤੀ ਕਾਂਗਰਸ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਤੇ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ਵਨੀ ਪੱਪੂ ਸਮੇਤ ਬਹੁਤ ਸਾਰੇ ਕਾਂਗਰਸੀ ਆਗੂਆਂ ਨਾਲ ਗੱਲਬਾਤ ਕੀਤੀ ਪਰ ਇਸ ਸਬੰਧੀ ਵੇਰਵੇ ਦੇਣ ਤੋਂ ਗੁਰੇਜ਼ ਕੀਤਾ ਗਿਆ।

Advertisement
Show comments