DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਬਕਾ ਸੈਨਿਕਾਂ ਦੀਆਂ ਮੰਗਾਂ ਬਾਰੇ ਚਰਚਾ

ਤਰਨ ਤਾਰਨ: ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਸੂਬੇਦਾਰ ਪਰਗਟ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਆਪਣੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ| ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਤੇ ਸੂਬੇਦਾਰ ਮੇਜਰ ਐੱਸ...
  • fb
  • twitter
  • whatsapp
  • whatsapp
Advertisement

ਤਰਨ ਤਾਰਨ: ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਸੂਬੇਦਾਰ ਪਰਗਟ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਆਪਣੀਆਂ ਮੰਗਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ| ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਤੇ ਸੂਬੇਦਾਰ ਮੇਜਰ ਐੱਸ ਪੀ ਐੱਸ ਗੋਸਲ ਸੱਤਵੇਂ ਤਨਖ਼ਾਹ ਕਮਿਸ਼ਨ ਦੀਆਂ ਨੁਕਸਦਾਰ ਸਿਫ਼ਾਰਿਸ਼ਾਂ, ਇੱਕ ਰੈਂਕ-ਇੱਕ ਪੈਨਸ਼ਨ, ਡਿਸਿਬਲਟੀ ਪੈਨਸ਼ਨ, ਪੇ-ਫੈਕਟਰ, ਅਗਨੀਵੀਰ ਹੋਰ ਬਹੁਤ ਸਾਰੀਆਂ ਖਾਮੀਆਂ ਨੂੰ ਕੇਂਦਰ ਸਰਕਾਰ ਵੱਲੋਂ ਨਜ਼ਰਅੰਦਾਜ਼ ਕੀਤੇ ਜਾਣ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ| ਮੀਟਿੰਗ ਵਿੱਚ ਐੱਸਪੀਐੱਸ ਗੋਸਲ ਨੂੰ ਜਥੇਬੰਦੀ ਦੀ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ| ਮੀਟਿੰਗ ਵਿੱਚ ਪਾਸ ਕੀਤੇ ਮਤੇ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਤਿੱਖਾ ਸੰਘਰਸ਼ ਕੀਤੇ ਜਾਣ ਦੀ ਚਿਤਾਵਨੀ ਦਿੱਤੀ| ਪੱਤਰ ਪ੍ਰੇਰਕ

Advertisement

Advertisement
×