DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਪਾਰੀਆਂ ਦੀਆਂ ਸਮੱਸਿਆਵਾਂ ’ਤੇ ਵਿਚਾਰ-ਚਰਚਾ

ਸਟੇਟ ਟਰੇਡਰਜ਼ ਕਮਿਸ਼ਨ ਦੀ ਕਾਰੋਬਾਰੀਆਂ ਨਾਲ ਮਿਲਣੀ; ਵਪਾਰੀਆਂ ਦੀ ਭਲਾਈ ਲਈ ਵਚਨਬੱਧਤਾ ਦੁਹਰਾਈ

  • fb
  • twitter
  • whatsapp
  • whatsapp
featured-img featured-img
ਵਪਾਰ ਮਿਲਣੀ ਵਿੱਚ ਸ਼ਿਰਕਤ ਕਰਦੇ ਹੋਏ ਵਿਧਾਇਕ ਡਾ. ਅਜੈ ਗੁਪਤਾ ਤੇ ਹੋਰ।
Advertisement

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨੇ ਅੱਜ ਇੱਥੇ ਵਿਸ਼ੇਸ਼ ਵਪਾਰ ਮਿਲਣੀ ਕਰਵਾਈ। ਇਸ ਮੀਟਿੰਗ ਦਾ ਪ੍ਰਬੰਧ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਕੀਤਾ। ਸਮਾਗਮ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਸੈਂਟਰਲ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਕੌਂਸਲਰ ਵਿਕੀ ਦੱਤਾ, ਹਲਕਾ ਸੈਂਟਰਲ ਟਰੇਡ ਵਿੰਗ ਦੇ ਇੰਚਾਰਜ ਸੰਜੀਵ ਲਾਲੀ ਅਤੇ ਦਾਲ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਜਗਸੀਮਰਨ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮਿਲਣੀ ਦੌਰਾਨ ਵਪਾਰੀਆਂ ਅਤੇ ਇੰਡੋ ਫੌਰਨ ਚੈਂਬਰ ਆਫ ਕਾਮਰਸ ਦੇ ਨੁਮਾਇੰਦਿਆਂ ਨਾਲ ਕਾਰੋਬਾਰੀ ਮੁੱਦਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਕੱਤਰ ਹੋਏ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਮੁਸ਼ਕਲਾਂ, ਮੁੱਦਿਆਂ ਅਤੇ ਅਹਿਮ ਸੁਝਾਵਾਂ ਨੂੰ ਕਮਿਸ਼ਨ ਦੇ ਸਾਹਮਣੇ ਰੱਖਿਆ। ਇਨ੍ਹਾਂ ਸਾਰੇ ਨੁਕਤਿਆਂ ਨੂੰ ਪ੍ਰਬੰਧਕਾਂ ਵੱਲੋਂ ਬਹੁਤ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਜਲਦੀ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ।

ਵਿਧਾਇਕ ਡਾ. ਅਜੈ ਗੁਪਤਾ ਨੇ ਵਪਾਰੀਆਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਇਲਾਕੇ ਵਿੱਚ ਵਪਾਰਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਅਤੇ ਸੂਬੇ ਵਿੱਚ ਕਾਰੋਬਾਰ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕਾਰੋਬਾਰੀ ਜਗਤ ਨਾਲ ਜੁੜੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਵਿੱਚ ਇੰਡੋ ਫਾਰੇਨ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਬੀ ਕੇ ਬਜਾਜ, ਸਕੱਤਰ ਤ੍ਰਿਲੋਕ ਸਿੰਘ, ਰਾਜੇਸ਼ ਛਾਬੜਾ, ਵਰੁਣ ਨੇਵਤੀਆ, ਬੌਬੀ ਬੇਦੀ, ਕੀਰਤੀ ਅਰੋੜਾ, ਰਾਜ ਅਰੋੜਾ, ਹੈਪੀ ਅਰੋੜਾ ਤੇ ਹੋਰ ਸ਼ਾਮਲ ਸਨ।

Advertisement

Advertisement
Advertisement
×