ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 15 ਨਵੰਬਰ
ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ 19 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਵਿਧਾਇਕ ਰਮਦਾਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ਼ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀ, ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਜਿਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਲੋਕਾਂ ਦੀ ਆਰਥਿਕਤਾ ਮਜ਼ਬੂਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸੂਬਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ’ਤੇ ਹੋਵੇਗਾ। ਇਸ ਮੌਕੇ ਬੀਡੀਓ ਬਿਕਰਮਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੁਪਰਵਾਈਜ਼ਰ ਸ਼ਰਨਜੀਤ ਕੌਰ ਅਤੇ ਇਲਾਕਾ ਵਾਸੀ ਹਾਜ਼ਰ ਸਨ।