ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸ਼ੁਰੂ
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡੀ ਜੀ ਸਿੰਘ ਦੀ ਰਹਿਨੁਮਾਈ ਹੇਠ ਪਠਾਨਕੋਟ ਜ਼ਿਲ੍ਹੇ ਦੀਆਂ 12ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਇੱਥੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ...
Advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡੀ ਜੀ ਸਿੰਘ ਦੀ ਰਹਿਨੁਮਾਈ ਹੇਠ ਪਠਾਨਕੋਟ ਜ਼ਿਲ੍ਹੇ ਦੀਆਂ 12ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਇੱਥੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਮਨਦੀਪ ਸੰਧੂ ਅਤੇ ਡੀਪੀਆਰਓ ਰਾਮ ਲੁਭਾਇਆ ਸ਼ਿਰਕਤ ਕਰਕੇ ਖੇਡਾਂ ਦੀ ਸ਼ੁਰੁਆਤ ਕਰਵਾਈ। ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਆ। ਪਹਿਲੇ ਦਿਨ ਕਬੱਡੀ ਨੈਸ਼ਨਲ, ਖੋ-ਖੋ, ਰੱਸਾਕਸੀ, ਬੈਡਮਿੰਟਨ ਅਤੇ ਯੋਗ ਮੁਕਾਬਲੇ ਕਰਵਾਏ ਗਏ ਹਨ। ਖੋ-ਖੋ ਵਿੱਚ ਬਲਾਕ ਪਠਾਨਕੋਟ-1 ਨੇ ਪਹਿਲਾ ਅਤੇ ਬੈਡਮਿੰਟਨ ਵਿੱਚ ਪਠਾਨਕੋਟ-1 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਸਰਕਲ ਸਟਾਈਲ ਕਬੱਡੀ ਵਿੱਚ ਬਲਾਕ ਪਠਾਨਕੋਟ-1 ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
Advertisement
Advertisement
