ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਯੂਰੀਆ ਦੀ ਕਿੱਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 15 ਜੁਲਾਈ

ਝੋਨੇ ਲਾ ਚੁੱਕੇ ਕਿਸਾਨਾਂ ਨੂੰ ਹੁਣ ਯੂਰੀਆ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਬਲਜੀਤ ਸਿੰਘ, ਦਰਸ਼ਨ ਸਿੰਘ, ਜਸਪਾਲ ਸਿੰਘ ਸੰਧੂ ਅਤੇ ਜਰਨੈਲ ਸਿੰਘ ਲਾਧੂਪੁਰ ਨੇ ਦੱਸਿਆ ਕਿ ਫ਼ਸਲ ਨੂੰ ਯੂਰੀਆ ਖਾਦ ਦੀ ਬਹੁਤ ਲੋੜ ਹੈ ਪਰ ਬਾਜ਼ਾਰ ਵਿੱਚ ਖਾਦ ਦੀ ਕਿੱਲਤ ਹੋਣ ਕਾਰਨ ਉਨ੍ਹਾਂ ਨੂੰ ਸਮੇਂ ਸਿਰ ਯੂਰੀਆ ਖਾਦ ਪਾਉਣ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਲਖਵਿੰਦਰ ਸਿੰਘ ਜਾਗੋਵਾਲ ਨੇ ਕਿਹਾ ਕਿ ਉਸ ਵੱਲੋਂ 30 ਏਕੜ ਦੇ ਕਰੀਬ ਝੋਨੇ ਦੀ ਲਵਾਈ ਕੀਤੀ ਹੋਈ ਹੈ ਪਰ ਹੁਣ ਯੂਰੀਆ ਖਾਦ ਨਾ ਮਿਲਣ ਕਾਰਨ ਉਸ ਦੀ ਫਸਲ ਦਾ ਨੁਕਸਾਨ ਹੋਣ ਦਾ ਖ਼ਤਰਾ ਬਣ ਗਿਆ ਹੈ। ਖਾਦ ਦੀ ਕਿੱਲਤ ਦਾ ਸਾਹਮਣਾ ਕਾਰਨ ਵਾਲੇ ਕਿਸਾਨਾਂ ਨੇ ਖੇਤੀ ਵਿਭਾਗ ਅਤੇ ਪੰਜਾਬ ਸਰਕਾਰ ਅੱਗੇ ਅਪੀਲ ਕੀਤੀ ਕਿ ਖਾਦ ਦੀ ਸਪਲਾਈ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਇਸ ਸਬੰਧੀ ਖਾਦ ਡੀਲਰਾਂ ਦਾ ਕਹਿਣਾ ਹੈ ਕਿ ਕੁੱਝ ਵੱਡੇ ਕਿਸਾਨਾਂ ਨੇ ਲੋੜ ਤੋਂ ਵੱਧ ਯੂਰੀਆ ਖਾਦ ਦੇ ਭੰਡਾਰ ਕਰ ਲਏ ਹਨ ਤੇ ਇਸ ਕਰਕੇ ਆਰਜ਼ੀ ਤੌਰ ਊੱਤੇ ਖਾਦ ਦੀ ਕਿੱਲਤ ਪੈਦਾ ਹੋ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

ਪਾਇਲਟ ਦੀ ‘ਉਡਾਣ’ ਰੋਕਣ ’ਚ ਰਾਹੁਲ ਸਫ਼ਲ

* ਸਚਿਨ ਨੇ ਰਾਹੁਲ ਅਤੇ ਪਿ੍ਰਯੰਕਾ ਨਾਲ ਕੀਤੀ ਮੁਲਾਕਾਤ; * ਸੋਨੀਆ ਨੇ ਮਸ...

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

ਸਿਆਸੀ ਆਗੂਆਂ ਦੇ ਦਰਾਂ ’ਤੇ ਕਿਸਾਨਾਂ ਨੇ ਅਲਖ਼ ਜਗਾਈ

* ਪਟਿਆਲਾ ਪੁਲੀਸ ਨੇ ਵਾਈਪੀਐੱਸ ਚੌਕ ’ਚ ਰੋਕਿਆ ਕਿਸਾਨਾਂ ਦਾ ਮਾਰਚ * ਪ...

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਅੰਡੇਮਾਨ ਤੇ ਨਿਕੋਬਾਰ ’ਚ ਬਰਾਂਡਬੈਂਡ ਪ੍ਰਾਜੈਕਟ ਦਾ ਉਦਘਾਟਨ

ਚੇਨੱਈ ਤੋਂ ਅੰਡੇਮਾਨ ਤੇ ਨਿਕੋਬਾਰ ਤੱਕ ਸਮੁੰਦਰ ਦੇ ਹੇਠੋਂ ਪਾਈ ਗਈ ਹੈ 3...

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

ਅਮਰੀਕੀ ਮੰਤਰੀ ਦੀ ਤਾਇਵਾਨ ਫੇਰੀ ਤੋਂ ਭੜਕਿਆ ਚੀਨ

* ਤਾਇਵਾਨ ਦੇ ਹਵਾਈ ਲਾਂਘੇ ’ਚੋਂ ਲੜਾਕੂ ਜਹਾਜ਼ ਲੰਘਾ ਕੇ ਸ਼ਕਤੀ ਪ੍ਰਦਰਸ਼ਨ...

ਸ਼ਹਿਰ

View All