ਨਿੱਜੀ ਪੱਤਰ ਪ੍ਰੇਰਕ
ਬਟਾਲਾ, 8 ਫਰਵਰੀ
ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਰਾਜਸੀ ਬਲ ਮਿਲਿਆ, ਜਦੋਂ ਪਿੰਡ ਧਾਰੀਵਾਲ ਥਿੰਦ ਦੇ ਕਾਂਗਰਸ ਦੇ ਸਾਬਕਾ ਸਰਪੰਚ ਨੇ ਦਰਜਨਾਂ ਕਾਂਗਰਸੀ ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਛੋਟੇਪੁਰ ਨੇ ਆਪਣੇ ਸੰਖ਼ੇਪ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਰੋਧੀ ਹੈ, ਜੋ ਲੋਕਾਂ ਨੂੰ ਵਿਕਾਸ ਦੇ ਨਾਮ ’ਤੇ ਗੁਮਰਾਹ ਕਰ ਰਹੀ ਹੈ। ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਹਨ। ਇਸ ਮੌਕੇ ਛੋਟੇਪੁਰ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਸ ਨੂੰ ਬਹੁਮਤ ਨਾਲ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਅਜੀਤ ਸਿੰਘ ਤੋਂ ਇਲਾਵਾ ਕੁੰਦਨ ਸਿੰਘ, ਪ੍ਰੇਮ ਸਿੰਘ, ਬਲਵਿੰਦਰ ਸਿੰਘ, ਪਿਆਰਾ ਸਿੰਘ,ਮੰਗਤ ਸਿੰਘ, ਰਾਜੂ, ਕੁਲਵਿੰਦਰ ਸਿੰਘ, ਬੂਟਾ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ ਆਦਿ ਸ਼ਾਮਲ ਹੋਏ।