ਅਟਾਰੀ: ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਦੇ ਹੁਕਮਾਂ ਤਹਿਤ ਡਾ. ਤੇਜਬੀਰ ਸਿੰਘ ਭੰਗੂ ਵਿਸ਼ਾ-ਵਸਤੂ ਮਾਹਿਰ (ਪੀ.ਪੀ) ਅੰਮ੍ਰਿਤਸਰ ਨੇ ਖੇਤੀਬਾੜੀ ਅਫ਼ਸਰ ਬਲਾਕ ਅਟਾਰੀ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ, ਡਾ. ਰਣਜੋਤ ਸਿੰਘ ਸੇਵਾਮੁਕਤ ਖੇਤੀਬਾੜੀ ਅਫ਼ਸਰ, ਡਾ. ਕੁਲਵੰਤ ਸਿੰਘ ਖੇਤੀਬਾੜੀ ਅਫ਼ਸਰ ਚੋਗਾਵਾਂ ਤੇ ਹੋਰ ਅਧਿਕਾਰੀ ਹਾਜ਼ਰ ਸਨ। -ਪੱਤਰ ਪ੍ਰੇਰਕ